ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਾਜਪੁਰ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਹਰਪ੍ਰੀਤ ਸਿੰਘ ਹੈਪੀ ਤਾਜਪੁਰ ਦੀ ਅਗਵਾਈ ਹੇਠ 865ਵਾਂ ਮਹਾਨ ਖ਼ੂਨਦਾਨ ਕੈਂਪ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਕੀਤਾ ਗਿਆ | ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਕ੍ਰਾਂਤੀਕਾਰੀ ਸਮਾਜ ਸੁਧਾਰਕ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਕੁਰੀਤੀਆਂ ਦਾ ਖੰਡਨ ਕਰਕੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ | ਜਥੇਦਾਰ ਨਿਮਾਣਾ ਨੇ ਕਿਹਾ ਕਿ ਖ਼ੂਨਦਾਨ ਕੈਂਪ ਲਗਾਉਣ ਨਾਲ ਸਮਾਜ ਦੇ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਦੁਸ਼ਮਣੀ ਖ਼ਤਮ ਹੁੰਦੀ ਹੈ, ਸੰਸਾਰ ਵਿਚ ਖ਼ੂਨਦਾਨ ਸਭ ਤੋਂ ਵੱਡਾ ਪੁੰਨ ਦਾ ਮਹਾਂ-ਦਾਨ ਹੈ | ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁ: ਭਗਤ ਰਵਿਦਾਸ ਕਮੇਟੀ ਪ੍ਰਧਾਨ ਅਮਰਜੀਤ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ ਮੈਂਬਰਾਂ, ਗ੍ਰੰਥੀ ਸੁਖਵਿੰਦਰ ਸਿੰਘ, ਸੁਸਾਇਟੀ ਦੇ ਸੇਵਾਦਾਰ ਹਰਪ੍ਰੀਤ ਸਿੰਘ ਹੈਪੀ ਤਾਜਪੁਰ ਅਤੇ 40 ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਦੱਸਿਆ ਕਿ ਇਕੱਤਰ ਕੀਤਾ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਸੰਧੂ, ਗੁਰਪ੍ਰੀਤ ਸਿੰਘ ਬੁਰਜ ਹਰੀ ਸਿੰਘ, ਗੱਗੂ ਸਿੰਘ ਤਾਜਪੁਰ, ਅਮਨ ਸਿੰਘ, ਤੇਜੀ ਸਿੰਘ ਭੈਣੀ ਬੜਿੰਗਾ, ਜੋਤ ਸਿੰਘ ਤਾਜਪੁਰ, ਜੈਪਾਲ ਸਿੰਘ ਤਾਜਪੁਰ, ਮਨਦੀਪ ਸਿੰਘ, ਸਨੀ ਸਿੰਘ, ਹੈਪੀ ਸਿੰਘ ਤਾਜਪੁਰ, ਹਰਜੀਤ ਸਿੰਘ ਤਾਜਪੁਰ, ਹਰਦੀਪ ਸਿੰਘ, ਜਸਰੀਨ ਕੌਰ ਸੂਮਲ, ਸਰਬਜੀਤ ਸਿੰਘ ਸੋਹਲ ਆਦਿ ਹਾਜ਼ਰ ਸਨ |