17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਆਖ਼ਰ ਮਜੀਠੀਆ ਨੂੰ 7 ਮਹੀਨਿਆਂ ਦੀ ਜੇਲ੍ਹ ਤੋਂ ਬਾਅਦ ਮਿਲੀ ਜ਼ਮਾਨਤ-ਬੱਗੀ ਝੋਰੜਾਂ

Ad Position 21
No active advertisement
ਅਜੀਤ ਡੈਸਕ 03-02-2026
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿਛਲੇ 7 ਮਹੀਨਿਆਂ ਤੋਂ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਜਾਂਦਾ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਖਜੀਤ ਸਿੰਘ ਬੱਗੀ ਝੋਰੜਾਂ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੇ ਆਖਿਆ ਕਿ ਸੱਤ੍ਹਾਧਾਰੀ ਧਿਰ ਨੇ ਵਿਜੀਲੈਂਸ ਰਾਹੀਂ ਅਕਾਲੀ ਨੇਤਾ ਨੂੰ ਡਰਾਉਣ-ਧਮਕਾਉਣ ਦੀ ਨੀਅਤ ਨਾਲ ਕੇਸ ਵਿਚ ਫਸਾ ਕੇ ਨਾਭਾ ਜੇਲ੍ਹ ਭੇਜਿਆ ਸੀ, ਪ੍ਰੰਤੂ ਮਾਣਯੋਗ ਸੁਪਰੀਮ ਕੋਰਟ ਵਲੋਂ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਵਿੰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਜ਼ਮਾਨਤ ਮਿਲਣ ਨਾਲ ਜਿੱਥੇ ਸੱਚਾਈ ਦੀ ਜਿੱਤ ਹੋਈ ਹੈ, ਉੱਥੇ ਹੀ ਵਿਰੋਧੀਆਂ ਵਲੋਂ ਸੱਤ੍ਹਾ ਦੇ ਨਸ਼ੇ ਵਿਚ ਕੀਤੀਆਂ ਮਨਮਾਨੀਆਂ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਟ੍ਰੈਫ਼ਿਕ ਤੇ ਨਾਜਾਇਜ਼ ਕਬਜ਼ਿਆਂ ਕਾਰਨ ਤੰਗ ਹੋ ਰਹੀਆਂ ਨੇ ਸ਼ਹਿਰ ਦੀਆਂ ਸੜਕਾਂ ਅਗਲੀ ਖ਼ਬਰ ਰਾਏਕੋਟ ਡਾਕਖ਼ਾਨੇ ਦਾ ਇੰਟਰਨੈੱਟ ਖ਼ਰਾਬ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ
Ad Position 24