18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੀ.ਟੀ. ਯੂਨੀਵਰਸਿਟੀ ਵਿਖੇ 'ਬੰਦੇ ਬਣੋ ਬੰਦੇ' ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ

Ad Position 21
No active advertisement
ਅਜੀਤ ਡੈਸਕ 03-02-2026
ਜਗਰਾਉਂ, 2 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸੀ.ਟੀ.ਯੂਨੀਵਰਸਿਟੀ ਦੀ 25ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਲੇਖਕ ਰਾਣਾ ਰਣਬੀਰ ਵਲੋਂ ਲਿਖੇ ਅਤੇ ਨਿਰਦੇਸ਼ਿਤ ਵਿਸ਼ੇਸ਼ ਮੰਚ ਨਾਟਕ 'ਬੰਦੇ ਬਣੋ ਬੰਦੇ' ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਹਲੂਣ ਕੇ ਰੱਖ ਦਿੱਤਾ | ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਥਾਨਕ ਲੋਕਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਇਸ ਮੌਕੇ ਨਾਟਕ ਦੇ ਦਿਲ ਟੁੰਬਵੇਂ ਤੇ ਵਿਅੰਗਾਤਮਕ ਸੰਵਾਦ ਨੇ ਮਾਹੌਲ ਰੰਗਮੰਚ, ਸੱਭਿਆਚਾਰ ਅਤੇ ਮਨੁੱਖੀ ਮੁੱਲਾਂ ਦੇ ਜਸ਼ਨ ਵਿਚ ਤਬਦੀਲ ਹੋ ਗਿਆ | ਨਾਟਕ ਪੇਸ਼ਕਾਰੀ ਤੋਂ ਪਹਿਲਾਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਦੀ ਮਾਤਾ ਅਤੇ ਭੈਣ ਦੀ ਹਾਜ਼ਰੀ ਨੇ ਦਰਸ਼ਕਾਂ ਅਤੇ ਕਲਾਕਾਰਾਂ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਲੁਧਿਆਣਾ ਦੇ ਮੇਅਰ ਇੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਨੌਜਵਾਨਾਂ ਵਿਚ ਸਮਾਜਿਕ ਜਾਗਰੂਕਤਾ ਅਤੇ ਭਾਵਨਾਤਮਕ ਸਮਝ ਵਿਕਸਿਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ | ਇਸ ਮੌਕੇ ਪੰਜਾਬੀ ਅਦਾਕਾਰ ਤੇ ਲੇਖਕ ਰਾਣਾ ਰਣਬੀਰ ਨੇ ਕਿਹਾ ਕਿ ਇਹ ਨਾਟਕ ਮਨੁੱਖੀ ਮੁੱਲਾਂ ਦੇ ਵਿਕਾਸ ਬਾਰੇ ਸੋਚਣ ਅਤੇ ਆਪਣੇ ਆਪ ਨੂੰ ਇਕ ਚੰਗਾ ਇਨਸਾਨ ਬਣਾਉਣ ਦੀ ਪ੍ਰੇਰਣਾ ਦਿੰਦਾ ਹੈ | ਇਸ ਮੌਕੇ ਰਾਣਾ ਰਣਬੀਰ ਦੇ ਨਾਲ ਰਾਜਵੀਰ ਬੋਪਾਰਾਏ ਦੀ ਪੇਸ਼ਕਾਰੀ ਨੇ ਵੀ ਖੂਬਸੂਰਤ ਮਾਹੌਲ ਸਿਰਜ ਦਿੱਤਾ | ਇਸ ਮੌਕੇ ਸੀ.ਟੀ.ਯੂਨੀਵਰਸਿਟੀ ਦੇ ਡਾਇਰੈਕਟਰ ਸਟੂਡੈਂਟ ਵੈੱਲਫੇਅਰ ਇੰਜੀਨੀਅਰ ਦਵਿੰਦਰ ਸਿੰਘ ਨੇ ਕਿਹਾ ਅਸੀਂ ਆਪਣੀ ਪੱਚੀਵੀਂ ਸਥਾਪਨਾ ਵਰ੍ਹੇਗੰਢ ਦੇ ਮੌਕੇ 'ਤੇ ਇਸ ਤਰ੍ਹਾਂ ਦੇ ਅਰਥਪੂਰਨ ਨਾਟਕ ਦੀ ਮੇਜ਼ਬਾਨੀ ਕਰਕੇ ਬਹੁਤ ਮਾਣ ਮਹਿਸੂਸ ਕਰਦੇ ਹਾਂ | ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਚੰਗਾ ਇਨਸਾਨ ਬਣਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਸਰਗਰਮੀਆਂ 'ਚ ਲਿਆਂਦੀ ਤੇਜ਼ੀ ਅਗਲੀ ਖ਼ਬਰ ਭਵਨ ਰਕਬਾ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24