ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਬੂਥ ਪੱਧਰ ਤੱਕ ਮਜ਼ਬੂਤੀ ਕਰਨ ਦੇ ਮਕਸਦ ਤਹਿਤ ਪਿੰਡ-ਪਿੰਡ ਪੱਧਰੀ ਬੂਥ ਕਮੇਟੀਆਂ ਬਣਾਉਣ ਸਬੰਧੀ ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਅਕਾਲੀ ਵਰਕਰਾਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ | ਇਸ ਇਕੱਤਰਤਾ ਦੌਰਾਨ ਜਥੇਦਾਰ ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਪਾਰਟੀ ਹਾਈਕਮਾਂਡ ਵਲੋਂ ਹੁਕਮ ਜਾਰੀ ਹੋਏ ਹਨ ਕਿ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ਤੱਕ ਪਾਰਟੀ ਦੀ ਪਕੜ ਨੂੰ ਕਾਇਮ ਰੱਖਣ ਲਈ ਬੂਥ ਪੱਧਰੀ ਕਮੇਟੀਆਂ ਸਥਾਪਿਤ ਕੀਤੀਆਂ ਜਾਣ ਤਾਂ ਜੋ ਮੁੜ ਫਿਰ ਸ਼੍ਰੋਮਣੀ ਅਕਾਲੀ ਦਲ ਇੱਕ ਪ੍ਰਭਾਵਸ਼ਾਲੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਵੇ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਪਾਰਟੀ ਹਾਈਕਮਾਂਡ ਵਲੋਂ ਮਿਲੇ ਨਿਰਦੇਸ਼ਾਂ ਮੁਤਾਬਿਕ ਹਲਕਾ ਰਾਏਕੋਟ ਅੰਦਰ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਤੋਂ ਇਲਾਵਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਵੀ ਆਪਣੇ ਸੁਝਾਅ ਵਰਕਰਾਂ ਨਾਲ ਸ਼ਾਂਝੇ ਕੀਤੇ ਗਏ | ਇਸ ਮੌਕੇ ਅਮਨਦੀਪ ਸਿੰਘ ਗਿੱਲ ਸ਼ਹਿਰੀ ਪ੍ਰਧਾਨ ਰਾਏਕੋਟ, ਪ੍ਰਭਜੋਤ ਸਿੰਘ ਧਾਲੀਵਾਲ ਕੌਮੀ ਮੁੱਖ ਬੁਲਾਰਾ ਯੂਥ ਅਕਾਲੀ ਦਲ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸਰਕਲ ਬੱਸੀਆਂ, ਤਰਨਜੀਤ ਸਿੰਘ ਬਿੱਟੂ ਪ੍ਰਧਾਨ ਸਰਕਲ ਤਲਵੰਡੀ ਰਾਏ, ਸੈਕਟਰੀ ਕੁਲਵਿੰਦਰ ਸਿੰਘ ਢਿੱਲੋਂ ਤਲਵੰਡੀ, ਜਗਦੇਵ ਸਿੰਘ ਸੈਂਭੀ ਪ੍ਰਧਾਨ ਯੂਥ ਅਕਾਲੀ ਦਲ ਰਾਏਕੋਟ, ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢਿੱਲੋਂ ਲੋਹਟਬੱਦੀ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਕਮਲਜੀਤ ਸਿੰਘ ਬਰ੍ਹਮੀ, ਕਰਮਵੀਰ ਸਿੰਘ ਸਰਾਂ ਝੋਰੜਾਂ, ਪ੍ਰਦੀਪ ਸਿੰਘ ਲਾਡੀ ਗਰੇਵਾਲ, ਕੰਵਰਦੀਪ ਸਿੰਘ ਬੜੂੰਦੀ, ਹਰਚੰਦ ਸਿੰਘ ਬੜੂੰਦੀ ਆਦਿ ਹਾਜ਼ਰ ਸਨ |