11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ਼੍ਰੋਮਣੀ ਅਕਾਲੀ ਦਲ ਵਲੋਂ 'ਮੈਨੂੰ ਮਾਣ ਅਕਾਲੀ ਹੋਣ ਦਾ' ਲਹਿਰ ਦਾ ਰਸਮੀ ਆਗਾਜ਼ ਪਾਰਟੀ ਵਰਕਰ ਸੰਗਠਨ ਰੂਪ 'ਚ ਕੰਮ ਕਰਨ-ਕਲੇਰ

Ad Position 21
No active advertisement
ਅਜੀਤ ਡੈਸਕ 04-02-2026
ਜਗਰਾਉਂ, 3 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵਰਕਰਾਂ ਨੂੰ ਪ੍ਰਚਾਰ ਮੁਹਿੰਮ ਤੇਜ਼ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਹੋਈ ਇਕ ਮੀਟਿੰਗ ਦੌਰਾਨ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਐੱਸ.ਆਰ. ਕਲੇਰ ਨੇ ਪਾਰਟੀ ਵਰਕਰਾਂ ਸੰਗਠਨ ਰੂਪ 'ਚ ਕੰਮ ਕਰਨ ਦਾ ਸੱਦਾ ਦਿੱਤਾ | ਸ੍ਰੀ ਕਲੇਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਤੇ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਹੈ | ਸ੍ਰੀ ਕਲੇਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ 'ਤੇ ਹਰ ਪੰਜਾਬੀ ਮਾਣ ਕਰਦਾ ਆਇਆ ਹੈ ਤੇ ਹਮੇਸ਼ਾਂ ਕਰਦਾ ਰਹੇਗਾ | ਇਸ ਮੌਕੇ ਉਨ੍ਹਾਂ 'ਪਰਾਊਡ ਟੂ ਬੀ ਅਕਾਲੀ' ਲਹਿਰ ਦਾ ਆਗਾਜ਼ ਕਰਦਿਆਂ ਆਖਿਆ ਕਿ ਇਹ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਅਤੇ ਪਾਸਾਰ ਲਈ ਅਹਿਮ ਰੋਲ ਅਦਾ ਕਰੇਗੀ | ਇਸ ਮੌਕੇ ਪਾਰਟੀ ਵਰਕਰਾਂ ਦੇ ਨਿੱਜੀ ਵਾਹਨਾਂ 'ਤੇ 'ਮੈਨੂੰ ਮਾਣ ਅਕਾਲੀ ਹੋਣ ਦਾ' ਸਟਿੱਕਰ ਲਾ ਕੇ ਇਸ ਲਹਿਰ ਦੀ ਸ਼ੁਰੂਆਤ ਕੀਤੀ | ਇਸ ਮੌਕੇ ਵਾਰਟੀ ਵਰਕਰਾਂ ਵਲੋਂ ਇਸ ਮੁਹਿੰਮ ਨੂੰ ਹਲਕੇ ਦੇ ਸ਼ਹਿਰ, ਪਿੰਡ, ਮੁਹੱਲੇ ਤੇ ਘਰ-ਘਰ ਤੱਕ ਲਿਜਾਣ ਦਾ ਸੰਕਲਪ ਦਿ੍ੜ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ, ਆਈ.ਟੀ. ਵਿੰਗ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਐੱਸ.ਸੀ. ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਸਾਬਕਾ ਸਰਪੰਚ ਬੂਟਾ ਸਿੰਘ ਬੁਰਜ਼ ਕੁਲਾਰਾਂ, ਸਾਬਕਾ ਸਰਪੰਚ ਸਰਪੰਚ ਸੁਰਿੰਦਰ ਸਿੰਘ ਪਰਜੀਆ ਬਿਹਾਰੀਪੁਰ, ਯੂਥ ਆਗੂ ਗੁਰਮੁੱਖ ਸਿੰਘ ਬੱਸੂਵਾਲ, ਆਗੂ ਮਨਦੀਪ ਸਿੰਘ ਭੰਮੀਪੁਰਾ, ਜਸਵੰਤ ਸਿੰਘ ਪੱਤੀ ਮੁਲਤਾਨੀ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਲੰਮੇ, ਸਰਪੰਚ ਪਰਮਿੰਦਰ ਸਿੰਘ ਕੋਠੇ ਫਤਿਹਦੀਨ, ਪ੍ਰਧਾਨ ਜਸਵੰਤ ਸਿੰਘ ਕੋਠੇ ਖੰਜੂਰਾਂ, ਬਲਵੰਤ ਸਿੰਘ ਬਾਦਲ ਹਠੂਰ, ਪ੍ਰਧਾਨ ਪਰਮਿੰਦਰ ਸਿੰਘ ਕੰਬੋ, ਪ੍ਰਧਾਨ ਸੁਖਮੰਦਰ ਸਿੰਘ ਮਾਣੂੰਕੇ, ਸਾਬਕਾ ਪੰਚ ਸਾਧੂ ਸਿੰਘ ਮਾਣੂੰਕੇ, ਸੱਤੀ ਗਗੜਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਾਨੂੰਨ ਦੀ ਬਹਾਲੀ ਲਈ 12 ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਵਾਂਗੇ-ਕੂੰਮਕਲਾਂ/ਦਲਜੀਤ ਗੋਰਾ ਅਗਲੀ ਖ਼ਬਰ ਗਿਆਸਪੁਰਾ ਹੋਂਦ ਚਿੱਲੜ ਦੇ ਮਹਾਨ ਸ਼ਹੀਦਾਂ ਦੇ ਨਾਂਅ 'ਤੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰਨ -ਮਦਨੀਪੁਰ
Ad Position 24