11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਗਨਰੇਗਾ ਕਾਨੂੰਨ ਦੀ ਬਹਾਲੀ ਲਈ 12 ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਵਾਂਗੇ-ਕੂੰਮਕਲਾਂ/ਦਲਜੀਤ ਗੋਰਾ

Ad Position 21
No active advertisement
ਅਜੀਤ ਡੈਸਕ 04-02-2026
ਮੁੱਲਾਂਪੁਰ-ਦਾਖਾ, 3 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਦਾਣਾ ਮੰਡੀ ਮੁੱਲਾਂਪੁਰ ਵਿਖੇ ਪ੍ਰਕਾਸ਼ ਸਿੰਘ ਬਰ੍ਹਮੀ, ਕੇਵਲ ਸਿੰਘ ਮੁੱਲਾਂਪੁਰ, ਰੁਲਦਾ ਸਿੰਘ ਗੋਬਿੰਦਗੜ੍ਹ, ਮੇਵਾ ਸਿੰਘ ਦੀ ਅਗਵਾਈ ਵਿਚ ਬੇਟ ਏਰੀਏ ਦੇ ਮਗਨਰੇਗਾ ਮਜ਼ਦੂਰਾਂ ਦੀ ਇਕੱਤਰਤਾ ਵਿਚ ਸੀਟੂ ਪੰਜਾਬ ਦੇ ਸੂਬਾਈ ਸਕੱਤਰ ਅਤੇ ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ, ਸੀਟੂ ਪੰਜਾਬ ਦੇ ਮੀਤ ਪ੍ਰਧਾਨ ਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸਾਥੀ ਦਲਜੀਤ ਕੁਮਾਰ ਗੋਰਾ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਮਗਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਸਮੇਂ ਅਮਰਨਾਥ ਕੂੰਮ ਕਲਾਂ ਨੇ ਕਿਹਾ ਕਿ ਮਗਨਰੇਗਾ ਕਾਨੂੰਨ ਦੀ ਬਹਾਲੀ, ਸਾਲ ਵਿਚ 200 ਦਿਨ ਦਿਹਾੜੀ, 700 ਰੁਪਏ ਪ੍ਰਤੀ ਦਿਨ ਮਿਹਨਤਾਨਾ ਦੇ ਨਾਲ ਪੰਚਾਇਤਾਂ ਦੇ ਅਧਿਕਾਰਾਂ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਮਗਨਰੇਗਾ ਕਾਨੂੰਨ ਦਾ ਪਹਿਲਾ ਰੂਪ ਲਾਗੂ ਕਰਵਾਉਣ ਦੇ ਨਾਲ 4 ਲੇਬਰ ਕੋਡ, ਬਿਜਲੀ ਸੋਧ ਬਿੱਲ ਤੇ ਬੀਜ ਬਿੱਲ 2025 ਰੱਦ ਕਰਵਾਉਣ ਲਈ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਵਿਚ ਸਾਡੀ ਜਥੇਬੰਦੀ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗੀ | ਉਨ੍ਹਾਂ ਕਿਹਾ ਕਿ ਗ੍ਰਾਮੀਣ ਰੁਜ਼ਗਾਰ ਦੀ ਗਾਰੰਟੀ ਦੇਣ ਵਾਲੇ ਕਾਨੂੰਨ ਨਾਲ ਛੇੜਛਾੜ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਨੂੰ ਲਾਭ ਦੇਣ ਲਈ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮਗਨਰੇਗਾ ਵਿਚ ਕੇਂਦਰ ਦੀ ਹਿੱਸੇਦਾਰੀ ਘਟਾਉਣ ਨਾਲ ਰਾਜਾਂ ਨੂੰ 40 ਫ਼ੀਸਦੀ ਦੇਣਾ ਕਾਫ਼ੀ ਮੁਸ਼ਕਿਲ ਹੋ ਜਾਵੇਗਾ | ਇਸ ਮੌਕੇ ਆਗੂਆਂ ਦੇ ਨਾਲ ਮਗਨਰੇਗਾ ਮਜ਼ਦੂਰਾਂ ਨੇ 'ਆਮ ਬਜਟ 'ਚ ਕੁਝ ਖਾਸ ਨਹੀਂ' ਦੇ ਨਾਅਰੇ ਛੱਡਦਿਆਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਸਵ: ਪ੍ਰਕਾਸ਼ ਕੌਰ ਹੀਰਾ ਹੰਬੜਾਂ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 'ਮੈਨੂੰ ਮਾਣ ਅਕਾਲੀ ਹੋਣ ਦਾ' ਲਹਿਰ ਦਾ ਰਸਮੀ ਆਗਾਜ਼ ਪਾਰਟੀ ਵਰਕਰ ਸੰਗਠਨ ਰੂਪ 'ਚ ਕੰਮ ਕਰ...
Ad Position 24