11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ <br/>

Ad Position 21
No active advertisement
ਅਜੀਤ ਡੈਸਕ 04-02-2026
ਸਿੱਧਵਾਂ ਬੇਟ, 3 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਸਭ ਤੋਂ ਪਹਿਲਾਂ ਸਕੂਲ ਦੇ ਚੇਅਰਮੈਨ, ਮੈਂਬਰ ਅਤੇ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਦੁਆਰਾ ਰੀਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਉਪਰੰਤ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਵਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੀ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇਂ ਗਾਣਾ, ਡਾਂਸ, ਗਿੱਧਾ, ਭੰਗੜਾ ਅਤੇ ਹੋਰ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਦੀਆਂ ਸ਼ਾਨਦਾਰ ਗਤੀਵਿਧੀਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ | ਸਮੂਹ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਅਤੇ ਜ਼ਿੰਦਗੀ ਵਿਚ ਤਰੱਕੀਆਂ ਕਰਦੇ ਰਹਿਣ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਸਭ ਬੱਚਿਆਂ ਨੂੰ ਆਪਣਾ ਆਸ਼ੀਰਵਾਦ ਦਿੰਦੇ ਹੋਏ ਹਮੇਸ਼ਾਂ ਚੰਗੇ ਕੰਮ ਕਰਨ ਅਤੇ ਜਿੰਦਗੀ ਵਿਚ ਸਫ਼ਲ ਹੋਣ ਲਈ ਕਿਹਾ | ਇਸ ਸਾਰੇ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਉਨ੍ਹਾਂ ਸਮੂਹ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕੇਟਰੀ ਅੰਜੂ ਬਾਲਾ ਅਤੇ ਮੈਨੇਜਰ ਗਗਨਦੀਪ ਬਾਵਾ ਨੇ ਵੀ ਸਮੂਹ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਸਮੁੱਚੀ ਟੀਮ ਸਮੇਤ ਗਿੱਦੜਵਿੰਡੀ ਵਿਖੇ ਬਣ ਰਹੇ 66 ਕੇ.ਵੀ. ਗਰਿੱਡ... ਅਗਲੀ ਖ਼ਬਰ ਅਣ-ਅਧਿਕਾਰਿਤ ਉਸਾਰੀ ਨੂੰ ਲੈ ਕੇ ਮੁੱਲਾਂਪੁਰ-ਦਾਖਾ ਕੌਂਸਲ ਅਧਿਕਾਰੀਆਂ ਨੇ ਮਕਾਨ ਦਾ ਕੁਝ ਹਿੱਸਾ ਤੋੜਿਆ
Ad Position 24