11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਰੋਟਰੀ ਕਲੱਬ ਰਾਏਕੋਟ ਵਲੋਂ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਰੱਖਣ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 04-02-2026
ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਰਾਏਕੋਟ ਵਲੋਂ ਜਿੱਥੇ ਸਮੇਂ-ਸਮੇਂ 'ਤੇ ਸਮਾਜ ਭਲਾਈ ਕਾਰਜਾਂ ਵਿਚ ਸਹਿਯੋਗ ਦਿੱਤਾ ਜਾਂਦਾ ਹੈ, ਉੱਥੇ ਹੀ ਸਮਾਜ ਨੂੰ ਇਕ ਚੰਗੀ ਸਿੱਖਿਆ ਦੇਣ ਵਿਚ ਵੀ ਰੋਟਰੀ ਕਲੱਬ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਸੇ ਲੜੀ ਤਹਿਤ ਰੋਟਰੀ ਕਲੱਬ ਰਾਏਕੋਟ ਵਲੋਂ ਚੇਅਰਮੈਨ ਅਤਰ ਸਿੰਘ ਚੱਢਾ ਦੀ ਯੋਗ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਦੱਧਾਹੂਰ ਦੇ ਵਿਦਿਆਰਥੀਆਂ ਨੂੰ ਸਾਫ਼-ਸਫਾਈ ਰੱਖਣ ਸਬੰਧੀ ਉਤਸ਼ਾਹਿਤ ਕਰਨ ਲਈ 24 ਦਰਜਨ ਸਾਬਣ ਦੀਆਂ ਟਿੱਕੀਆਂ ਵੰਡੀਆਂ ਗਈਆਂ | ਇਸ ਮੌਕੇ ਚੇਅਰਮੈਨ ਅਤਰ ਸਿੰਘ ਚੱਢਾ ਨੇ ਆਖਿਆ ਕਿ ਸਾਡੇ ਜੀਵਨ ਵਿਚ ਸਾਫ਼-ਸਫਾਈ ਦਾ ਬੜਾ ਮਹੱਤਵ ਹੈ ਕਿਉਂਕਿ ਇਕ ਅਰੋਗ ਜੀਵਨ ਬਤੀਤ ਕਰਨ ਲਈ ਸਾਫ਼-ਸਫ਼ਾਈ ਦਾ ਉੱਚਿਤ ਧਿਆਨ ਰੱਖਣਾ ਬੜਾ ਲਾਜ਼ਮੀ ਹੈ | ਇਸ ਲਈ ਸਕੂਲ ਆਫ਼ ਐਮੀਨੈਂਸ ਦੱਧਾਹੂਰ ਦੇ ਵਿਦਿਆਰਥੀਆਂ ਨੂੰ ਸਾਬਣ ਦੀਆਂ ਟਿੱਕੀਆਂ ਵੰਡੀਆਂ ਅਤੇ ਸਫ਼ਾਈ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੋਜਨ ਖਾਣ ਤੋਂ ਪਹਿਲਾਂ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਤੇ ਜਾਣ, ਕੋਈ ਵੀ ਮਿੱਟੀ ਵਾਲੇ ਕੰਮ ਕਰਨ ਤੋਂ ਬਾਅਦ ਸਾਬਣ ਦੀ ਵਰਤੋਂ ਕੀਤੀ ਜਾਵੇ ਆਦਿ ਬਾਰੇ ਜਾਗਰੂਕ ਕੀਤਾ | ਇਸ ਮੌਕੇ ਸਕੂਲ ਦੱਧਾਹੂਰ ਦੇ ਪਿ੍ੰਸੀਪਲ ਸਾਹਿਬਾਨ ਵਲੋਂ ਰੋਟਰੀ ਕਲੱਬ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੀ ਹਾਊਸ ਮੀਟਿੰਗ ਛੋਟੀ ਮੋਟੀ ਨੋਕ ਝੋਕ ਤੋਂ ਬਾਅਦ ਸੁੱਖੀ ਸਾਂਦੀ ਸਮਾਪਤ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਬੀਮਾ ਯੋਜਨਾ ਦੇ ਕਾਰਡ ਬਣਾਉਣ ਤੋਂ ਕੀਤਾ ਇਨਕਾਰ
Ad Position 24