11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ੍ਰੀ ਗੁਰੂ ਰਵਿਦਾਸ ਜੀ ਨੇ ਪ੍ਰਭੂ ਪ੍ਰਾਪਤੀ ਲਈ ਮਨ ਖੋਜਣ ਦਾ ਸਿਧਾਂਤ ਸਿਖਾਇਆ-ਬਾਬਾ ਜਸਦੇਵ ਸਿੰਘ ਲੋਹਟਬੱਦੀ ਲੋਹਟਬੱਦੀ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 04-02-2026
ਲੋਹਟਬੱਦੀ, 3 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਗੁਰੁਦਆਰਾ ਗੁਰੂਸਰ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਲੋਹਟਬੱਦੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਆਗਮਨ ਪੁਰਬ ਸਬੰਧੀ ਸਾਲਾਨਾ ਸਮਾਗਮ ਕਰਵਾਏ ਗਏ | ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਸੰਚਾਲਕ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਾਲੇ, ਨਗਰ ਨਿਵਾਸੀ ਅਤੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ 19 ਦਿਨਾਂ ਸਮਾਗਮਾਂ 'ਚ ਵੱਖ-ਵੱਖ ਪਰਿਵਾਰਾਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ | ਦੂਜੇ ਪਾਸੇ ਕਰੋੜਾਂ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ/ਦਰਬਾਰ ਸਾਹਿਬ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਜਿਸ 'ਚ ਕਵੀਸ਼ਰ ਰਾਏ ਸਿੰਘ ਲੱਖਾ, ਢਾਡੀ ਹਾਕਮ ਸਿੰਘ ਚੀਮਾ ਬਹਿਣੀਵਾਲ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਲੋਹਟਬੱਦੀ ਤੋਂ ਲੜਕੀਆਂ ਦੇ ਢਾਡੀ ਜੱਥੇ ਨੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਪੁੱਜਣ 'ਤੇ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਪੰਜ ਪਿਆਰਿਆਂ ਅਤੇ ਰਾਗੀ/ਢਾਡੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ | ਦੇਰ ਸ਼ਾਮ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਿਆਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਸੰਪੰਨ ਹੋਇਆ | ਅੰਤਿਮ ਦਿਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗਾਂ ਉਪਰੰਤ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕਥਾ ਕੀਰਤਨ ਕਰਦਿਆਂ ਕਿਹਾ ਕਿ ਸ੍ਰ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਨੇ ਆਪਣੇ ਸਮੇਂ ਦੇ ਅਖੌਤੀ ਆਗੂਆਂ ਦੀ ਮਾਨਵਤਾ ਪ੍ਰਤੀ ਘਟੀਆ ਸੋਚ ਕਾਰਨ ਛੂਤ-ਛਾਤ ਦਾ ਸ਼ਿਕਾਰ ਭਾਰਤੀ ਸਮਾਜ ਨੂੰ ਧਰਮ ਦੀ ਪਾਲਣਾ, ਬਾਣੀ ਪੜ੍ਹਨ-ਸੁਣਨ ਦੇ ਹੱਕ ਦੁਆਏ ਅਤੇ ਸਮੇਂ ਦੇ ਹਾਕਮਾਂ ਨੂੰ ਪ੍ਰਭੂ ਦੀ ਹੋਂਦ ਦਾ ਅਹਿਸਾਸ ਕਰਵਾਇਆ | ਸ੍ਰੀ ਗੁਰੂ ਰਵਿਦਾਸ ਜੀ ਨੇ ਪਖੰਡਵਾਦ, ਅੰਧ ਵਿਸ਼ਵਾਸ, ਫੋਕੇ ਵਹਿਮ-ਭਰਮ, ਕਰਮ ਕਾਂਡਾਂ, ਮੂਰਤੀ ਪੂਜਾ ਦਾ ਵਿਰੋਧ ਕਰਕੇ ਸਮੁੱੱਚੀ ਲੋਕਾਈ ਨੂੰ ਸੰਦੇਸ਼ ਦਿੱਤਾ ਕਿ ਪ੍ਰਭੂ/ਪ੍ਰਮਾਤਮਾ ਨੂੰ ਪਾਉਣ ਦੀਆਂ ਸ਼ਕਤੀਆਂ ਪ੍ਰਾਪਤ ਕਰਨ ਲਈ ਹਰ ਜੀਵ ਆਪਣੇ ਮਨ ਨੂੰ ਖੋਜਣਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਇਮਾਰਤ, ਸਮਾਗਮਾਂ ਅਤੇ ਵੱਖ-ਵੱਖ ਸੇਵਾਵਾਂ ਨਿਭਾਉੇਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਜੀਤ ਸਿੰਘ ਭੱਟੀ, ਸਾਬਕਾ ਡਿਪਟੀ ਚੀਫ਼ ਇੰਜੀ: ਬਿਜਲੀ ਬੋਰਡ, ਬਾਬਾ ਰਣਜੋਧ ਸਿੰਘ, ਫੌਜੀ ਕੇਵਲ ਸਿੰਘ ਲੋਹਟਬੱਦੀ ਮੈਂਬਰ, ਠੇਕੇਦਾਰ ਇਕਬਾਲ ਸਿੰਘ ਖ਼ਜ਼ਾਨਚੀ, ਤੀਰਥ ਸਿੰਘ ਸਕੱਤਰ ਵਲੋਂ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੀਤ ਪ੍ਰਧਾਨ ਭਾਗ ਸਿੰਘ ਖ਼ਾਲਸਾ, ਹਰਪਾਲ ਸਿੰਘ, ਮੈਂਬਰ, ਬਲਦੇਵ ਸਿੰਘ ਫੌਜੀ, ਮਿਸਤਰੀ ਬਲਦੇਵ ਸਿੰਘ, ਸਿਕੰਦਰ ਸਿੰਘ ਫੌਜੀ, ਚਰਨਜੀਤ ਸਿੰਘ ਪੰਚ, ਕੁਲਵੰਤ ਸਿੰਘ ਖ਼ਾਲਸਾ, ਰਣਜੀਤ ਸਿੰਘ ਗ੍ਰੰਥੀ, ਬਲਦੇਵ ਸਿੰਘ ਸੁਖਮਨੀ, ਜਸਵੰਤ ਸਿੰਘ ਖ਼ਾਲਸਾ, ਡਾ: ਜਰਨੈਲ ਸਿੰਘ ਰਿੰਕੂ ਲੈਬ ਵਾਲੇ, ਰਾਗੀ ਦਰਬਾਰਾ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ, ਜਗਦੀਸ਼ ਸਿੰਘ ਸਾਬਕਾ ਸੰਮਤੀ ਮੈਂਬਰ ਅਤੇ ਸਮੁੱਚੀਆਂ ਸੰਗਤਾਂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਮੱਲ੍ਹਾ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਲੋਪੋ ਦੇ ਵਿਦਿਆਰਥੀਆਂ ਨੂੰ ਜਰਸੀਆਂ ਦਿੱਤੀਆਂ ਅਗਲੀ ਖ਼ਬਰ ਜਗਰਾਉਂ 'ਚ ਗੋਡੇ ਬਦਲਾਉਣ ਦਾ ਮਹਾਂ ਆਪ੍ਰੇਸ਼ਨ ਕੈਂਪ ਸ਼ੁਰੂ
Ad Position 24