ਜਗਰਾਉਂ, 3 ਫਰਵਰੀ (ਗਾਲਿਬ, ਵਿਨੋਦ)-ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਲੋਪੋ ਦੇ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਉਨ੍ਹਾਂ ਦੀ ਧਰਮਪਤਨੀ ਸੰਦੀਪ ਕੌਰ ਮੱਲ੍ਹਾ ਤੇ ਬੱਚੀਆਂ ਕਮਲ ਤੇ ਕਿਸਮਤ ਵਲੋਂ ਗਰਮ ਜਰਸੀਆਂ ਵਿਦਿਆਰਥੀਆਂ ਨੂੰ ਆਪਣੇ ਹੱਥੀ ਦਿੱਤੀਆਂ ਗਈਆਂ | ਇਸ ਮੌਕੇ ਸੀਨੀਅਰ ਆਗੂ ਦੀਪਇੰਦਰ ਸਿੰਘ ਭੰਡਾਰੀ ਅਤੇ ਕੌਂਸਲਰ ਸਤੀਸ਼ ਕੁਮਾਰ ਦੌਧਰੀਆ ਨੇ ਕਿਹਾ ਕਿ ਮੱਲ੍ਹਾ ਪਰਿਵਾਰ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਮਦਦ ਕਰਦਾ ਰਹਿੰਦਾ ਹੈ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਲੋਪੋ ਦੇ ਪਿੰ੍ਰਸੀਪਲ ਰਾਧਾ ਰਾਣੀ ਨੇ ਮੱਲ੍ਹਾ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਕਮਲਜੀਤ ਕੌਰ, ਅਮਨਦੀਪ ਕੌਰ, ਜਸਨੀਤ ਕੌਰ ਤੇ ਮਨਦੀਪ ਕੌਰ ਆਦਿ ਹਾਜ਼ਰ ਸਨ |