ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਵ: ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਨਗਰ ਪਿੰਡ ਤਲਵੰਡੀ ਰਾਏ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਦੀ ਖੁਸ਼ੀ 'ਚ ਤਰਨਜੀਤ ਸਿੰਘ ਬਿੱਟੂ ਤਲਵੰਡੀ ਪ੍ਰਧਾਨ ਸਰਕਲ ਤਲਵੰਡੀ ਰਾਏ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਬਲਾਕ ਸੰਮਤੀ ਰਾਏਕੋਟ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆਂ ਤਰਨਜੀਤ ਸਿੰਘ ਬਿੱਟੂ ਤਲਵੰਡੀ ਨੇ ਆਖਿਆ ਕਿ ਸੱਤ੍ਹਾਧਾਰੀ ਧਿਰ ਵਲੋਂ ਬਦਲਾਖ਼ੋਰੀ ਦੀ ਨੀਤੀ ਤਹਿਤ ਬਿਕਰਮ ਸਿੰਘ ਮਜੀਠੀਆ ਖਿਲਾਫ਼ ਵਿਜੀਲੈਂਸ ਰਾਹੀਂ ਕਾਰਵਾਈ ਕੀਤੀ ਗਈ ਸੀ ਅਤੇ ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸਨ, ਪ੍ਰੰਤੂ ਉਨ੍ਹਾਂ ਨੂੰ ਬੀਤੀ ਕੱਲ੍ਹ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇ ਕੇ ਰਾਹਤ ਦਿੱਤੀ ਗਈ ਹੈ | ਇਸ ਮੌਕੇ ਸ਼ਮਸ਼ੇਰ ਸਿੰਘ ਗਿੱਲ, ਰਣਜੀਤ ਸਿੰਘ ਗਰੇਵਾਲ, ਰਾਜ ਕੁਮਾਰ ਖੁਰਾਣਾ, ਕੁਲਦੀਪ ਸਿੰਘ ਗਿੱਲ, ਸਿਮਰਜੀਤ ਸਿੰਘ ਬੜਿੰਗ, ਹਰਮਨਜੋਤ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਜਸਵੀਰ ਸਿੰਘ ਮਾਂਗਟ, ਜੋਬਨਪ੍ਰੀਤ ਸਿੰਘ ਬੜਿੰਗ ਆਦਿ ਹਾਜ਼ਰ ਸਨ |