11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

8 ਫਰਵਰੀ ਦੇ ਗੁਰਦੁਆਰਾ ਨਾਨਕਸਰ ਝੋਰੜਾਂ ਤੋਂ ਨਾਨਕਸਰ ਕਲੇਰਾਂ ਤੱਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ

Ad Position 21
No active advertisement
ਅਜੀਤ ਡੈਸਕ 04-02-2026
ਹਠੂਰ, 3 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ 13 ਮੰਜ਼ਿਲਾ ਨਾਨਕਸਰ ਝੋਰੜਾਂ ਤੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਸਾਲਾਨਾ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਸਰ ਝੋਰੜਾਂ ਠਾਠ 13 ਮੰਜਿਲਾਂ ਤੋਂ ਗੁਰਦੁਆਰਾ ਨਾਨਕਸਰ ਕਲੇਰਾਂ ਤੱਕ 8 ਫਰਵਰੀ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ 'ਚ ਸੰਗਤਾਂ ਨੂੰ ਸ਼ੀਸ਼ ਮਹਿਲ ਪਾਲਕੀ 'ਚ ਗੁਰੂ ਸਾਹਿਬ ਜੀ ਦੇ ਪਵਿੱਤਰ ਦਰਸ਼ਨੇ ਦੀਦਾਰ ਹੋਣਗੇ | ਵਿਸ਼ੇਸ਼ ਰੂਪ ਵਿਚ ਤਿਆਰ ਕਰਵਾਈ ਗਈ ਇਸ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸੁਸ਼ੋਭਿਤ ਕੀਤੇ ਜਾਣਗੇ | ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ 8 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ | ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਧਾਰਮਿਕ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼, ਧਾਰਮਿਕ ਸ਼ਖਸ਼ੀਅਤਾਂ, ਰਾਜਨੀਤਿਕ ਆਗੂ ਅਤੇ ਦੇਸ਼ ਦੁਨੀਆਂ ਤੋਂ ਸੰਗਤਾਂ ਹਾਜ਼ਰੀਆਂ ਭਰੇਗੀ | ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਨਾਨਕਸਰ ਝੋਰੜਾਂ ਤੋਂ ਪਿੰਡ ਮਾਣੂੰਕੇ, ਦੇਹੜਕਾ, ਡੱਲਾ, ਛੋਟੇ ਕਾਉਂਕੇ, ਕਾਉਂਕੇ ਕਲਾ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਪੁੱਜੇਗਾ ਜਿੱਥੇ ਸੰਪਰਦਾਇ ਦੇ ਸਾਰੇ ਮੁਖੀ ਸੰਤਾਂ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਨਗਰ ਕੀਰਤਨ ਦਾ ਸਵਾਗਤ ਕਰਨਗੇ | ਇਸ ਸਬੰਧੀ ਭਾਈ ਗੇਜਾ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ ਨਗਰ ਕੀਰਤਨ ਦੇ ਰਸਤੇ ਪੈਂਦੇ ਪੰਜਾਂ ਪਿੰਡਾਂ ਵਿਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸੀਨੀ: ਸੈਕੰ: ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਜਗਰਾਉਂ 'ਚ ਗੋਡੇ ਬਦਲਾਉਣ ਦਾ ਮਹਾਂ ਆਪ੍ਰੇਸ਼ਨ ਕੈਂਪ ਸ਼ੁਰੂ
Ad Position 24