11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਅਮਰਦਾਸ ਪਬਲਿਕ ਸੀਨੀ: ਸੈਕੰ: ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 04-02-2026
ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਰੜਾਂ ਦੇ ਵਿਦਿਆਰਥੀ ਅਕੈਡਮਿਕ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਖੇਤਰ 'ਚ ਵੀ ਮੱਲਾਂ ਮਾਰ ਰਹੇ ਹਨ | ਗੁਰੂ ਨਾਨਕ ਮਲਟੀਵਰਸਿਟੀ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲੇ 2025 ਵਿਚ ਸਕੂਲ ਦੇ 22 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਸੀ, ਜਿਸ ਵਿਚੋਂ 4 ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਮਾਨ ਨੇ ਦੱਸਿਆ ਕਿ ਵਿਦਿਆਰਥਣ ਖੁਸ਼ਦੀਪ ਕੌਰ ਕਲਾਸ ਪੰਜਵੀਂ ਤੇ ਵਿਦਿਆਰਥਣ ਮਨਰੀਤ ਕੌਰ ਕਲਾਸ ਛੇਵੀਂ ਨੇ ਆਪੋ-ਆਪਣੇ ਵਰਗ ਦੇ ਗੁਰਮਤਿ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਕੈਟਲ, ਸਮਾਰਟ ਘੜੀ, ਟਰਾਫ਼ੀ ਤੇ ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਵਿਦਿਆਰਥਣ ਜਸਮੀਤ ਕੌਰ ਕਲਾਸ ਸੱਤਵੀਂ ਤੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਕਲਾਸ ਅੱਠਵੀਂ ਨੇ ਆਪਣੇ ਗਰੁੱਪਾਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਕੇ 21 ਸੌ ਰੁਪਏ ਦੇ ਨਗਦ ਇਨਾਮ, ਸਮਾਰਟ ਘੜੀ, ਟਰਾਫ਼ੀ ਤੇ ਸਰਟੀਫਿਕੇਟ ਪ੍ਰਾਪਤ ਕੀਤੇ | ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ 'ਤੇ ਪਿ੍ੰਸੀਪਲ ਸਰਬਜੀਤ ਸਿੰਘ ਮਾਨ ਵਲੋਂ ਅਧਿਆਪਕਾਂ ਤੇ ਮਿਹਨਤੀ ਬੱਚਿਆਂ ਦੇ ਉੱਦਮ ਦੀ ਸ਼ਲਾਘਾ ਕੀਤੀ ਗਈ | ਇਸ ਸਮੇਂ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਅਸਥਾਨ ਕਿਸੇ ਧਰਮ ਦੀ ਸ਼ਾਨ ਹੋਇਆ ਕਰਦੇ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਅਗਲੀ ਖ਼ਬਰ 8 ਫਰਵਰੀ ਦੇ ਗੁਰਦੁਆਰਾ ਨਾਨਕਸਰ ਝੋਰੜਾਂ ਤੋਂ ਨਾਨਕਸਰ ਕਲੇਰਾਂ ਤੱਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ
Ad Position 24