11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਦੇ ਨਜ਼ਦੀਕੀ ਰਿਸ਼ਤੇਦਾਰ ਤਿ੍ਸ਼ਨ ਸਿੰਘ ਖੈਹਿਰਾ ਦਾ ਦਿਹਾਂਤ ਅੰਤਿਮ ਸੰਸਕਾਰ ਕੱਲ੍ਹ 5 ਨੂੰ ਪਿੰਡ ਅੱਬੂਪੁਰਾ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 12 ਵਜੇ ਹੋਵੇਗਾ <br/>

Ad Position 21
No active advertisement
ਅਜੀਤ ਡੈਸਕ 04-02-2026
ਸਿੱਧਵਾਂ ਬੇਟ, 3 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਪੁੜੈਣ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਦੇ ਭੂਆ ਦੇ ਪੁੱਤਰ, ਗੁਰਮਿੰਦਰ ਸਿੰਘ ਖੈਹਿਰਾ (ਕੈਨੇਡਾ), ਨੰਬਰਦਾਰ ਹਰਮਿੰਦਰ ਸਿੰਘ ਖੈਹਿਰਾ ਅਤੇ ਸੁਖਮਿੰਦਰ ਸਿੰਘ ਖੈਹਿਰਾ (ਅਮਰੀਕਾ) ਦੇ ਸਤਿਕਾਰਯੋਗ ਪਿਤਾ ਤਿ੍ਸ਼ਨ ਸਿੰਘ ਖੈਹਿਰਾ ਪੁੱਤਰ ਸ. ਬਲਵੰਤ ਸਿੰਘ ਖੈਹਿਰਾ ਦਾ ਲੰਘੇ ਦਿਨੀਂ ਇਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ | ਇਸ ਬੇਵਕਤੀ ਮੌਤ 'ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਐੱਸ.ਆਰ.ਕਲੇਰ, ਸਰਪੰਚ ਗੁਰਮੀਤ ਸਿੰਘ ਗੋਗੀ, ਸੁਖਦੇਵ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਖੈਹਿਰਾ, ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਸਾਬਕਾ ਚੇਅਰਮੈਨ ਵਰਦੀਪ ਸਿੰਘ ਦੀਪਾ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਜੋਗਿੰਦਰ ਸਿੰਘ ਢਿੱਲੋਂ, ਪੰਚ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਧਾਲੀਵਾਲ, ਡਾ. ਸਕੰਦਰ ਕੰਡਾ, ਮਹਿੰਦਰਪਾਲ ਸਿੰਘ ਮਾਨ, ਕਾਕਾ ਤੂਰ, ਸਾਬਕਾ ਸਰਪੰਚ ਜਤਿੰਦਰ ਸਿੰਘ ਸਿੱਧੂ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਗੁਰਮੀਤ ਸਿੰਘ ਗੀਤਾ, ਉਜਾਗਰ ਸਿੰਘ, ਦਰਸ਼ਨ ਸਿੰਘ ਆਦਿ ਨੇ ਮਿ੍ਤਕ ਤਿ੍ਸ਼ਨ ਸਿੰਘ ਦੀ ਪਤਨੀ ਭੁਪਿੰਦਰ ਕੌਰ ਖੈਹਿਰਾ, ਭਰਾ ਭਜਨ ਸਿੰਘ (ਅਮਰੀਕਾ), ਭਰਾ ਤੀਰਥ ਸਿੰਘ (ਅਮਰੀਕਾ), ਭਰਾ ਇੰਦਰਜੀਤ ਸਿੰਘ ਅਮਰੀਕਾ ਅਤੇ ਸਮੂਹ ਖੈਹਿਰਾ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ | ਇਸ ਮੌਕੇ ਗੁਰਮੀਤ ਸਿੰਘ ਹਾਂਸ ਅਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਅੱਬੂਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾ ਤਿ੍ਸ਼ਨ ਸਿੰਘ ਦਾ ਅੰਤਿਮ ਸੰਸਕਾਰ 5 ਫਰਵਰੀ ਦਿਨ ਵੀਰਵਾਰ ਨੂੰ ਉਨਾਂ ਦੇ ਜੱਦੀ ਪਿੰਡ ਅੱਬੂਪੁਰਾ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 12 ਵਜੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹੰਬੜਾਂ 'ਚ ਵਰਕਰਾਂ ਨੇ ਲੱਡੂ ਵੰਡੇ ਅਗਲੀ ਖ਼ਬਰ ਪਿੰਡ ਤਲਵੰਡੀ ਰਾਏ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 15 ਨੂੰ
Ad Position 24