ਹੰਬੜਾਂ, 3 ਫਰਵਰੀ (ਮੇਜਰ ਹੰਬੜਾਂ)-ਪਿੰਡ ਪੁੜੈਣ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਗੁਰਦੁਆਰਾ ਸਾਹਿਬ ਲੋਕਲ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਸਮੇਂ ਲੱਗੇ ਵੱਖ-ਵੱਖ ਪੜਾਵਾਂ 'ਤੇ ਇੰਟਰਨੈਸ਼ਨਲ ਪ੍ਰਸਿੱਧ ਢਾਡੀ ਜੱਥਾ ਭਾਈ ਪ੍ਰਦੀਪ ਸਿੰਘ ਚਮਿੰਡਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਸਿੱਖੀ ਇਤਿਹਾਸ ਨਾਲ ਜੋੜਿਆ | ਇਸ ਸਮੇਂ ਪੰਜ ਪਿਆਰਿਆਂ ਨੂੰ ਪ੍ਰਬੰਧਕੀ ਪ੍ਰਧਾਨ ਸੂਬੇਦਾਰ ਲਾਲ ਸਿੰਘ, ਕੈਪਟਨ ਲਾਲ ਸਿੰਘ, ਨਿਰਪਾਲ ਸਿੰਘ, ਡਾ. ਬਲਦੇਵ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ ਨੀਲੂ ਸਮੇਤ ਸੰਗਤ ਵਲੋਂ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ | ਇਸ ਸਮੇਂ ਸੰਗਤਾਂ ਲਈ ਵੱਖ-ਵੱਖ ਪੜਾਵਾਂ ਤੇ ਸਮੋਸਿਆਂ, ਬ੍ਰੈੱਡ ਪਕੌੜਿਆਂ ਦੇ ਨਾਲ ਚਾਹ ਦੇ ਲੰਗਰ ਵੀ ਵਰਤਾਏ ਗਏ | ਇਹ ਨਗਰ ਕੀਰਤਨ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਸੈਨਿਕ ਅਧਿਕਾਰੀ ਪਰਮਜੀਤ ਸਿੰਘ ਪੁੜੈਣ, ਪ੍ਰਬੰਧਕ ਫੂਲਾ ਸਿੰਘ, ਸੁਖਦੇਵ ਸਿੰਘ ਬੋਪਾਰਾਏ ਪੁੜੈਣ, ਫੌਜੀ ਸੁਖਦੇਵ ਸਿੰਘ, ਵਰਿੰਦਰ ਸਿੰਘ ਗੋਲਡੀ, ਸ਼ਲਿੰਦਰ ਸਿੰਘ ਗੋਲੂ, ਜ਼ੋਰਾ ਸਿੰਘ, ਹਰਜਿੰਦਰ ਸਿੰਘ ਬਿੱਲਾ, ਫੌਜੀ ਪ੍ਰੇਮ ਸਿੰਘ, ਸੋਮਾ ਸਿੰਘ, ਹੈੱਡ ਗ੍ਰੰਥੀ ਦਲਜੀਤ ਸਿੰਘ ਅਤੇ ਸਮੂਹ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸੰਗਤਾਂ ਨੇ ਵੀ ਨਗਰ ਕੀਰਤਨ 'ਚ ਹਾਜ਼ਰੀ ਭਰੀ |