17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਦਾਣਾ ਮੰਡੀ ਰਾਏਕੋਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲੈਬਾਟਰੀ ਬਲਾਕ ਕਿਸਾਨਾਂ-ਮਜ਼ਦੂਰਾਂ ਦੇ ਕੀਤਾ ਸਪੁਰਦ

Ad Position 21
No active advertisement
ਅਜੀਤ ਡੈਸਕ 05-02-2026
ਦਾਣਾ ਮੰਡੀ ਦੇ ਪ੍ਰਬੰਧਾਂ 'ਚ ਸੁਧਾਰ ਲਿਆਉਣ ਲਈ ਹੋਰ ਉਪਰਾਲੇ ਕੀਤੇ ਜਾਣਗੇ- ਚੇਅਰਮੈਨ ਗੁਰਮਿੰਦਰ ਸਿੰਘ ਤੂਰ
ਰਾਏਕੋਟ, 4 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਕਿਸਾਨਾਂ-ਮਜ਼ਦੂਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਬਾਟਰੀ ਬਲਾਕ (ਬਾਥਰੂਮਾਂ) ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਲਬਾਰਟੀ ਬਲਾਕ ਨੂੰ ਅੱਜ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ ਅਤੇ ਹਰਿੰਦਰ ਸਿੰਘ ਗਿੱਲ ਸਕੱਤਰ ਮਾਰਕੀਟ ਕਮੇਟੀ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀ ਸਹੂਲਤ ਲਈ ਸਪੁਰਦ ਕੀਤਾ ਗਿਆ | ਇਸ ਮੌਕੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਆਖਿਆ ਕਿ ਦਾਣਾ ਮੰਡੀ ਵਿੱਚ ਪਹਿਲਾਂ ਬਣੇ ਹੋਏ ਬਾਥਰੂਮਾਂ ਦੀ ਹਾਲਾਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਸੀ ਅਤੇ ਅਨਾਜ਼ ਤੇ ਸਬਜ਼ੀ ਮੰਡੀ ਦੇ ਕਿਸਾਨਾਂ-ਮਜ਼ਦੂਰਾਂ ਨੂੰ ਬਾਥਰੂਮਾਂ ਦੀ ਵੱਡੀ ਘਾਟ ਰੜਕ ਰਹੀ ਸੀ | ਉਨ੍ਹਾਂ ਦੱਸਿਆ ਕਿ ਹਾੜ੍ਹੀ-ਸਾਉਣੀ ਦੇ ਸੀਜ਼ਨ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਬਣ ਜਾਂਦੀ ਸੀ, ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਰਕੀਟ ਕਮੇਟੀ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਲਬਾਟਰੀ ਬਲਾਕ (ਇਸ਼ਨਾਨ-ਘਰ, ਲੈਟਰੀਨ ਤੇ ਬਾਥਰੂਮ) ਦੀ ਉਸਾਰੀ ਕਰਵਾਈ ਗਈ | ਜਿਸ ਨੂੰ ਅੱਜ ਕਿਸਾਨਾਂ-ਮਜ਼ਦੂਰਾਂ ਦੇ ਸਪੁਰਦ ਕਰਦਿਆਂ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਆਖਿਆ ਕਿ ਦਾਣਾ ਮੰਡੀ ਦੇ ਪ੍ਰਬੰਧਾਂ 'ਚ ਸੁਧਾਰ ਲਿਆਉਣ ਲਈ ਅੱਗੇ ਵੀ ਯੋਗ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਸੰਜੀਵ ਕੁਮਾਰ ਬੌਵਾ ਗੋਇਲ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ, ਰਾਮਕੁਮਾਰ ਛਾਪਾ ਸ਼ਹਿਰੀ ਪ੍ਰਧਾਨ 'ਆਪ' ਪਾਰਟੀ, ਮੁਲਖਰਾਜ ਸਿੰਘ, ਲੇਖਾਕਾਰ ਵਰਿੰਦਰ ਕੁਮਾਰ, ਈਸ਼ੂ ਪਾਸੀ, ਚੌਧਰੀ ਗੁਰਬਖਸ਼ ਸਿੰਘ ਕਾਲਾ, ਬਿਕਰਮ ਸਿੰਘ ਬਿੰਜਲ, ਅਨਾਜ਼ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲੀਪ ਸਿੰਘ ਛਿੱਬਰ, ਡਾ.ਨਿਰਭੈ ਸਿੰਘ ਕਲਸੀਆਂ, ਪ੍ਰੀਤ ਸਿੰਘ ਰਾਏਕੋਟ, ਚੌਧਰੀ ਸਤਨਾਮ ਸਿੰਘ, ਚੌਧਰੀ ਬੱਬੀ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਜੀ.ਐੱਨ.ਐੱਮ. ਸਾਲ ਤੀਸਰਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ 3 ਕਿੱਲੋ 34 ਗ੍ਰਾਮ ਹੈਰੋਇਨ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਤੇ ਅਸਲ੍ਹੇ ਸਮੇਤ 4 ਕਾਬੂ
Ad Position 24