17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਦੀ ਜਲਦੀ ਨਿਯੁਕਤੀ ਕਰੇ-ਇਯਾਲੀ • ਇਯਾਲੀ ਵਲੋਂ ਸਿੱਧਵਾਂ ਬੇਟ-ਹੰਬੜਾਂ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਦਿਵਾਈ ਮਨਜ਼ੂਰੀ ਨੂੰ ਲੈ ਕੇ ਲੋਕ ਖੁਸ਼-ਹਾਂਸ

Ad Position 21
No active advertisement
ਅਜੀਤ ਡੈਸਕ 05-02-2026
ਸਿੱਧਵਾਂ ਬੇਟ, 4 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਗੱਲਬਾਤ ਦੌਰਾਨ ਆਖਿਆ ਕਿ ਬਦਲਾਅ ਵਾਲੀ ਸਰਕਾਰ ਸਿਹਤ ਬੀਮਾ ਯੋਜਨਾ ਦੀ ਆੜ ਹੇਠ ਰਾਜਨੀਤੀ ਨਾ ਕਰੇ, ਸਗੋਂ ਸਰਕਾਰੀ ਹਸਪਤਾਲਾਂ ਵਿਚ ਲੰਬੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਕੇ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕਰੇ | ਵਿਧਾਇਕ ਇਯਾਲੀ ਨੇ ਬੇਟ ਇਲਾਕੇ ਦੇ ਸਭ ਤੋਂ ਪੁਰਾਣੇ ਅਤੇ ਕਰੀਬ 92 ਪਿੰਡਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਸਿਵਲ ਹਸਪਤਾਲ ਸਿੱਧਵਾਂ ਬੇਟ ਦੀ ਗੱਲ ਕਰਦੇ ਹੋਏ ਆਖਿਆ ਕਿ ਹੈਰਾਨੀ ਦੀ ਗੱਲ ਹੈ ਕਿ ਦੋ ਵਜੇ ਤੋਂ ਬਾਅਦ ਇਸ ਹਸਪਤਾਲ ਵਿਚ ਕੋਈ ਵੀ ਮਾਹਿਰ ਡਾਕਟਰ ਨਹੀਂ ਹੁੰਦਾ | ਜੇਕਰ ਕੋਈ ਮਰੀਜ਼ ਆਉਂਦਾ ਹੈ ਤਾਂ ਹੇਠਲੇ ਕਰਮਚਾਰੀਆਂ ਵਲੋਂ ਮਜ਼ਬੂਰ ਹੋ ਕੇ ਉਨ੍ਹਾਂ ਨੂੰ ਅੱਗੇ ਰੈੱਫਰ ਕਰਨਾ ਪੈਂਦਾ ਹੈ | ਕਈ ਵਾਰ ਤਾਂ ਗੰਭੀਰ ਮਰੀਜ਼ ਰਸਤੇ ਵਿਚ ਹੀ ਦਮ ਤੋੜ ਜਾਂਦੇ ਹਨ | ਉਨ੍ਹਾਂ ਆਖਿਆ ਕਿ ਕਈ ਸਾਲਾਂ ਤੋਂ ਇਸ ਹਸਪਤਾਲ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਅਸਾਮੀਆਂ ਹੀ ਖ਼ਤਮ ਕਰ ਦਿੱਤੀਆਂ ਗਈਆਂ ਸਨ, ਪਰ ਹੁਣ ਜੇਕਰ ਮਾਨ ਸਰਕਾਰ ਸੱਚਮੁੱਚ ਗਰੀਬ ਵਰਗ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤ ਦੇਣਾ ਚਾਹੁੰਦੀ ਹੈ ਤਾਂ ਉਹ ਤੁਰੰਤ ਇਨ੍ਹਾਂ ਅਸਾਮੀਆਂ ਨੂੰ ਬਹਾਲ ਕਰਕੇ ਇਸ ਹਸਪਤਾਲ ਵਿਚ ਨਿਯੁਕਤੀ ਕਰੇ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਨੇ ਵਿਧਾਇਕ ਇਯਾਲੀ ਦੇ ਯਤਨਾਂ ਸਦਕਾ ਪਿਛਲੇ ਲੰਬੇ ਸਮੇਂ ਤੋਂ ਖੱਡਿਆ ਦਾ ਰੂਪ ਧਾਰ ਚੁੱਕੀ ਸਿੱਧਵਾਂ ਬੇਟ-ਹੰਬੜਾਂ ਸੜਕ 'ਤੇ ਲੋਕ ਨਿਰਮਾਣ ਵਿਭਾਗ (ਪੁਲ ਤੇ ਸੜਕਾਂ) ਵਲੋਂ 31 ਮਾਰਚ ਤੱਕ ਪ੍ਰੀਮਿਕਸ ਪਾਉਣ ਦੇ ਕੀਤੇ ਗਏ ਫ਼ੈਸਲੇ ਦੀ ਸਰਾਹਨਾ ਕਰਦਿਆਂ ਆਖਿਆ ਕਿ ਇਸ ਦਾ ਸਮੁੱਚਾ ਸਿਹਰਾ ਸਾਡੇ ਹਰਮਨ ਪਿਆਰੇ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਹੀ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ 8 ਦੇ ਨਗਰ ਕੀਰਤਨ ਦੀ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਰੂਪ-ਰੇਖਾ ਕੀਤੀ ਜਾਰੀ ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ
Ad Position 24