17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਫਨ ਮੇਲਾ ਲਾਇਆ

Ad Position 21
No active advertisement
ਅਜੀਤ ਡੈਸਕ 05-02-2026
ਹਠੂਰ, 4 ਫਰਵਰੀ (ਜਸਵਿੰਦਰ ਸਿੰਘ ਛਿੰਦਾ)- ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਲਈ ਸਕੂਲ ਮੈਨੇਜ਼ਮੈਂਟ ਵਲੋਂ ਫਨ ਮੇਲਾ ਲਾਇਆ ਗਿਆ | ਜਿਸ ਵਿਚ ਪ੍ਰੀ-ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ ਅਤੇ ਉਨ੍ਹਾਂ ਨੇ ਵੱਖ ਵੱਖ ਕਿਸਮ ਦੇ ਝੂਲੇ, ਮਿੱਕੀ ਮਾਊਸ, ਜਾਲ, ਜੰਪਿੰਗ, ਕਮਾਂਡੋਂ ਨੈੱਟ, ਗਲੋਬਲ, ਬਿੱਲੀ ਝੂਲਾ ਆਦਿ ਦਾ ਸਟਾਫ਼ ਦੀ ਨਿਗਰਾਨੀ ਹੇਠ ਖੂਬ ਅਨੰਦ ਮਾਣਿਆ | ਪਿ੍ੰਸੀਪਲ ਸ੍ਰੀਮਤੀ ਵਿਮਲ ਚੰਡੋਕ ਨੇ ਇਸ ਮੌਕੇ ਬੱਚਿਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਕੂਲ 'ਚ ਅਜਿਹੀਆਂ ਗਤੀਵਿਧੀਆਂ ਦਾ ਹੋਣਾ ਬਹੁਤ ਲਾਜ਼ਮੀ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੀ ਸਰੀਰਕ ਕਸਰਤ ਕਰਦਿਆਂ ਮਨੋਰੰਜ਼ਨ ਵੀ ਹੋ ਸਕੇ ਅਤੇ ਪੜ੍ਹਾਈ ਉਨ੍ਹਾਂ ਨੂੰ ਕੋਈ ਬੋਝ ਨਾ ਲੱਗੇ |
Ad Position 22
No active advertisement
ਪਿਛਲੀ ਖ਼ਬਰ ਜਸਵੀਰ ਪਮਾਲੀ ਦੀ ਪਲੇਠੀ ਕਿਤਾਬ 'ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ 'ਤੇ ਰਚਨਾ' ਰਿਲੀਜ਼ ਅਗਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਹਰ ਲੜਾਈ ਲੜੀ ਜਾਵੇਗੀ-ਵਿਧਾਇਕ ਇਯਾਲੀ
Ad Position 24