17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਦਾ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 05-02-2026
ਸਿੱਧਵਾਂ ਬੇਟ, 4 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਪ੍ਰੀਖਿਆ ਵਿਚੋਂ ਏਕਮਜੋਤ ਸਿੰਘ ਪੁੱਤਰ ਬਲਦੇਵ ਸਿੰਘ, ਜੀਵਕਾ ਪੁੱਤਰੀ ਤੇਜਿੰਦਰ ਸਿੰਘ, ਪੁਨੀਤਮ ਜੋਸ਼ੀ ਪੁੰਤਰੀ ਅਮਨਦੀਪ ਸ਼ਰਮਾ ਅਤੇ ਪਾਖਿਮਾ ਗਰਗ ਪੁੱਤਰੀ ਸਨੀ ਗਰਗ ਨੇ ਪ੍ਰੀਖਿਆ ਪਹਿਲੇ ਦਰਜੇ ਅਤੇ ਯੁਵਰਾਜ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਸ਼ਗਨਪ੍ਰੀਤ ਕੌਰ ਪੁੱਤਰੀ ਹਰਪਾਲ ਸਿੰਘ ਨੇ ਦੂਜੇ ਦਰਜੇ ਵਿਚ ਪਾਸ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਇੰਚਾਰਜ ਮੈਡਮ ਕੰਚਨ ਰਾਣੀ ਨੇ ਦੱਸਿਆ ਕਿ ਸਾਡੇ ਲਈ ਬੜੇ ਮਾਣ-ਵਾਲੀ ਗੱਲ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਨਾਲੋਂ ਸਾਡੇ ਸਕੂਲ ਦੇ ਸਭ ਤੋਂ ਵੱਧ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ ਹਨ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਵਾਇਸ ਪਿ੍ੰਸੀਪਲ ਕਮਲੇਸ਼ ਗੁਪਤਾ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਇਨਾਮ ਵੰਡ ਸਮਾਰੋਹ ਯਾਦਗਾਰੀ ਬਣਿਆ ਅਗਲੀ ਖ਼ਬਰ ਜਸਵੀਰ ਪਮਾਲੀ ਦੀ ਪਲੇਠੀ ਕਿਤਾਬ 'ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ 'ਤੇ ਰਚਨਾ' ਰਿਲੀਜ਼
Ad Position 24