23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

2 ਮੋਟਰਸਾਈਕਲਾਂ ਵਿਚਕਾਰ ਸਿੱਧੀ ਟੱਕਰ, ਦੋਵੇਂ ਚਾਲਕ ਗੰਭੀਰ ਜਖ਼ਮੀ <br/>

Ad Position 21
No active advertisement
ਅਜੀਤ ਡੈਸਕ 06-02-2026
ਰਾਏਕੋਟ, 5 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬੀਤੀ ਰਾਤ 9 ਵਜੇ ਦੇ ਕਰੀਬ ਸਥਾਨਕ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸਥਿਤ ਸੂਏ ਦੇ ਪੁਲ ਨਜ਼ਦੀਕ 2 ਮੋਟਰਸਾਈਕਲਾਂ ਵਿਚਕਾਰ ਸਿੱਧੀ ਟੱਕਰ ਦੌਰਾਨ 2 ਵਿਅਕਤੀਆਂ ਦਾ ਗੰਭੀਰ ਰੂਪ ਵਿਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਰੂਪ ਸਿੰਘ ਪੁੱਤਰ ਸ਼ਾਦੀ ਸਿੰਘ ਵਾਸੀ ਬੈਂਕ ਕਲੋਨੀ ਰਾਏਕੋਟ ਆਪਣੀਆਂ 2 ਬੇਟੀਆਂ ਨਾਲ ਆਪਣੇ ਬਾਕਸਰ ਮੋਟਰਸਾਈਕਲ ਪੀ.ਬੀ. 10 ਬੀ.ਬੀ 6770 'ਤੇ ਸਵਾਰ ਹੋ ਕੇ ਜਲਾਲਦੀਵਾਲ ਸਾਈਡ ਤੋਂ ਰਾਏਕੋਟ ਸ਼ਹਿਰ ਵੱਲ ਨੂੰ ਆ ਰਿਹਾ ਸੀ, ਜਦ ਉਹ ਸੂਏ ਦੇ ਪੁਲ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨੇ ਗਲਤ ਸਾਈਡ ਜਾ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਹ ਟੱਕਰ ਐਨੀ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਚਕਨਾਚੂਰ ਹੋ ਗਏ, ਜਦਕਿ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਮੌਕੇ ਜ਼ਖ਼ਮੀਆਂ ਨੂੰ ਆਸ-ਪਾਸ ਲੋਕਾਂ ਦੀ ਮਦਦ ਨਾਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਦੂਜਾ ਮੋਟਰਸਾਈਕਲ ਚਾਲਕ ਅੰਮਿ੍ਤਪਾਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨਿਹਾਲੂਵਾਲ ਵੀ ਹਸਪਤਾਲ ਵਿਚ ਇਲਾਜ ਅਧੀਨ ਹੈ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਵਰਤੋਂ ਵਾਲੀ ਪਲਾਈਵੁੱਡ ਫੈਕਟਰੀ 'ਤੇ ਕਾਰਵਾਈ ਅਗਲੀ ਖ਼ਬਰ ਕਾਲੀਆਂ ਚੁੰਨੀਆਂ ਲੈ ਕੇ ਦਲਿਤ ਅÏਰਤਾਂ ਵਲੋਂ ਝੂਠੇ ਕੇਸ ਵਿਰੁੱਧ ਐੱਸ.ਐੱਸ.ਪੀ. ਦਫ਼ਤਰ ਅੱਗੇ ਰੋਸ ਮੁਜ਼ਾਹਰਾ
Ad Position 24