23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਖੇਤੀਬਾੜੀ ਵਿਭਾਗ ਵਲੋਂ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਵਰਤੋਂ ਵਾਲੀ ਪਲਾਈਵੁੱਡ ਫੈਕਟਰੀ 'ਤੇ ਕਾਰਵਾਈ

Ad Position 21
No active advertisement
ਅਜੀਤ ਡੈਸਕ 06-02-2026
ਮੁੱਲਾਂਪੁਰ-ਦਾਖਾ, 5 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲਾਂ ਲਈ ਯੂਰੀਆ ਖਾਦ ਸਮੇਂ ਸਿਰ ਉਪਲਬੱਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਖੇਤੀਬਾੜੀ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਵਰਤੋਂ ਰੋਕਣ ਸਬੰਧੀ ਜਾਰੀ ਹਦਾਇਤਾਂ ਅਤੇ ਪ੍ਰਬੰਧਕੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ: ਗੁਰਦੀਪ ਸਿੰਘ ਦੀ ਅਗਵਾਈ ਹੇਠ ਵਿਭਾਗੀ ਟੀਮ ਵਲੋਂ ਥਾਣਾ ਦਾਖਾ ਪੁਲਿਸ ਨੂੰ ਨਾਲ ਲੈ ਕੇ ਪਲਾਈਵੁੱਡ ਫੈਕਟਰੀ ਆਰਿਆ ਇੰਡਸਟ੍ਰੀਜ਼ ਪਿੰਡ ਰਾਣਕੇ ਦੀ ਚੈਕਿੰਗ ਕੀਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ: ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਭਾਰਤ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾਣ ਵਾਲਾ ਖੇਤੀਬਾੜੀ ਗ੍ਰੇਡ ਯੂਰੀਆ ਉਕਤ ਫੈਕਟਰੀ ਵਿਚ ਬਰਾਮਦ ਕੀਤਾ ਗਿਆ, ਜਿਸ ਦੀ ਵਰਤੋਂ ਗੈਰ ਕਾਨੂੰਨੀ ਤਰੀਕੇ ਨਾਲ ਪਲਾਈਵੁੱਡ ਬਣਾਉਣ ਲਈ ਕੀਤੀ ਜਾ ਰਹੀ ਸੀ | ਖਾਦ ਇੰਸਪੈਕਟਰ ਅਰਸਦੀਪ ਸਿੰਘ ਵਲੋਂ ਮੌਕੇ ਉੱਪਰ ਬਰਾਮਦ ਯੂਰੀਆ ਖਾਦ ਸੀਲ ਕਰ ਦਿੱਤੀ ਗਈ | ਖਾਦ ਨਿਰੀਖਕ-ਕਮ ਖੇਤੀਬਾੜੀ ਵਿਕਾਸ ਅਫ਼ਸਰ ਅਰਸ਼ਦੀਪ ਸਿੰਘ ਦੀ ਸ਼ਿਕਾਇਤ ਉੱਪਰ ਕਾਰਵਾਈ ਕਰਦਿਆਂ ਦਾਖਾ ਪੁਲਿਸ ਵਲੋਂ ਪਲਾਈਵੁੱਡ ਫੈਕਟਰੀ ਆਰਿਆ ਇੰਡਸਟ੍ਰੀ ਦੇ ਮਾਲਕ ਵਿਰੁੱਧ ਜ਼ਰੂਰੀ ਵਸਤਾਂ ਐਕਟ 1955 ਦੀਆਂ ਧਾਰਾਵਾਂ 3 (2) (ਡੀ), 7, ਖਾਦ ਨਿਰੰਤਰਣ ਆਰਡਰ 1985 ਦੀ ਧਾਰਾ 25 ਅਤੇ ਬੀ.ਐੱਨ.ਐੱਸ ਦੀਆਂ ਧਾਰਾਵਾਂ 318 (4), 61 (2) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ ਖੇਤੀਬਾੜੀ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਵਰਤੋਂ ਵਾਲੀਆਂ ਪਲਾਈਵੁੱਡ ਫੈਕਟਰੀਆਂ ਦੇ ਮਾਲਕਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਸਬਸਿਡੀ ਵਾਲੇ ਖੇਤੀਬਾੜੀ ਗ੍ਰੇਡ ਯੂਰੀਆ ਦੀ ਵਰਤੋਂ ਸਿਰਫ਼ ਕਿਸਾਨਾਂ ਵਲੋਂ ਖੇਤੀਬਾੜੀ ਲਈ ਹੀ ਕੀਤੀ ਜਾ ਸਕਦੀ ਹੈ, ਇਸ ਦੀ ਗੈਰ ਕਾਨੂੰਨੀ ਵਰਤੋਂ ਕਰਨ ਵਾਲਿਆਂ ਵਿਰੁੱਧ ਇਸੇ ਤਰ੍ਹਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੰਡੇ ਦੇ ਜ਼ੋਰ ਨਾਲ ਖਹਿਰਾ ਬੇਟ 'ਚ ਸਤਲੁਜ ਦਰਿਆ 'ਚੋਂ ਮਾਈਨਿੰਗ ਸ਼ੁਰੂ ਕਰਵਾਉਣ ਵਿਰੁੱਧ ਪਿੰਡ ਵਾਸੀਆਂ ਤੇ ਜਥੇਬੰਦੀਆਂ... ਅਗਲੀ ਖ਼ਬਰ 2 ਮੋਟਰਸਾਈਕਲਾਂ ਵਿਚਕਾਰ ਸਿੱਧੀ ਟੱਕਰ, ਦੋਵੇਂ ਚਾਲਕ ਗੰਭੀਰ ਜਖ਼ਮੀ <br/>
Ad Position 24