23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੂਬੇ ਦੇ ਸਮੁੱਚੇ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ 7 ਨੂੰ <br/>

Ad Position 21
No active advertisement
ਅਜੀਤ ਡੈਸਕ 06-02-2026
ਜਗਰਾਉਂ, 5 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ 7 ਫਰਵਰੀ 2026 ਨੂੰ ਕਰਵਾਈ ਜਾ ਰਹੀ ਹੈ | ਇਸ ਮੀਟਿੰਗ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਮੀਟਿੰਗ ਦੌਰਾਨ ਵਿਦਿਆਰਥੀਆਂ ਦਾ ਮੈਡੀਕਲ ਵੀ ਕੀਤਾ ਜਾਵੇਗਾ | ਇਸ ਮੁਹਿੰਮ ਤਹਿਤ ਮੀਟਿੰਗ ਸਮੇਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਸਿੱਖਿਆ ਕ੍ਰਾਂਤੀ ਮੁਹਿੰਮ ਦੇ ਸੂਬਾ ਪ੍ਰਧਾਨ ਗੁਲਸ਼ਨ ਛਾਬੜਾ, ਜ਼ੋਨਲ ਇੰਚਾਰਜ ਸਿੱਖਿਆ ਕ੍ਰਾਂਤੀ ਮੁਹਿੰਮ ਅਨਿਲ ਸ਼ਰਮਾ, ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਇੰਚਾਰਜ ਸ: ਰਜਿੰਦਰ ਸਿੰਘ ਕਾਉਂਕੇ, ਹਲਕਾ ਕੋਆਰਡੀਨੇਟਰ ਪਰਮਿੰਦਰ ਸਿੰਘ ਖਹਿਰਾ ਨੇ ਐੱਸ.ਐੱਸ.ਸੀ. ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਤੇ ਸਰਪੰਚਾਂ ਨੂੰ ਜਗਰਾਉਂ ਹਲਕੇ ਦੇ ਸਕੂਲਾਂ 'ਚ ਪਹੁੰਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਪਸੀ ਸਹਿਯੋਗ ਨਾਲ ਸਰਕਾਰੀ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ 'ਚ ਹੋਰ ਵਾਧਾ ਅਤੇ ਸਕੂਲਾਂ ਨੂੰ ਸੁੰਦਰ ਬਣਾਇਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਡੇਰਾ ਪੀਰ ਬਾਬਾ ਕੜਕੜੀ ਸ਼ਾਹ ਪਿੰਡ ਤਲਵੰਡੀ ਰਾਏ ਦੀ ਦਰਗਾਹ 'ਤੇ ਸਾਲਾਨਾ ਸਮਾਗਮ ਚਾਦਰ ਚੜ੍ਹਾਉਣ ਦੀ ਰਸਮ ਨਾਲ ਸ਼ੁਰੂ <... ਅਗਲੀ ਖ਼ਬਰ ਡਾਂਗੋਂ 'ਚ ਸਰਪੰਚ ਜਸਪਾਲ ਸਿੰਘ ਗਰੇਵਾਲ ਯਾਦਗਾਰੀ 4 ਰੋਜ਼ਾ ਫੁੱਟਬਾਲ ਗੋਲਡ ਕੱਪ ਸ਼ੁਰੂ
Ad Position 24