23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਣੂੰਕੇ ਦੇ ਸਰਪੰਚ ਹੈਪੀ ਨੂੰ ਕੋਆਪ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਲਾਇਆ

Ad Position 21
No active advertisement
ਅਜੀਤ ਡੈਸਕ 21-02-2026
ਹਠੂਰ, 20 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਦੇ ਹੋਣਹਾਰ ਅਤੇ ਉੱਦਮੀ ਨੌਜਵਾਨ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੂੰ ਪੰਜਾਬ ਸਰਕਾਰ ਵਲੋਂ 'ਦ ਕੋਆਪ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਹਠੂਰ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ | ਇਸ ਸਬੰਧੀ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਨਵ ਨਿਯੁਕਤ ਚੇਅਰਮੈਨ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਉਸ ਨੂੰ ਪਹਿਲਾਂ ਵੀ ਹਮੇਸ਼ਾ ਮਾਣ ਦਿੱਤਾ ਗਿਆ ਹੈ ਅਤੇ ਹੁਣ ਮੁੱਖ ਉਸ ਨੂੰ ਕੋਆਪ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਨਿਯੁਕਤ ਕਰਕੇ ਉਸ ਨੂੰ ਮਾਣ ਬਖਸ਼ਿਆ ਹੈ | ਇਸ ਲਈ ਉਸ ਦੀ ਲੋਕਾਂ ਅਤੇ ਪਾਰਟੀ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਉਨ੍ਹਾਂ ਦੇ ਓ.ਐੱਸ.ਡੀ. ਰਾਜਵੀਰ ਸਿੰਘ ਘੁੰਮਣ, ਆਈ.ਏ.ਐੱਸ. ਡਾ. ਰੋਮੀ ਮਹਾਜਨ, ਪ੍ਰੋਫੈਸ਼ਰ ਸੁਖਵਿੰਦਰ ਸਿੰਘ ਅਤੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ 22 ਫਰਵਰੀ ਦੇ ਪ੍ਰੋਗਰਾਮ ਸੰਬੰਧੀ ਵਿਚਾਰ ਚਰਚਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੋਨਾ ਵਿਖੇ ਮਾਤਾ ਪਰਮਿੰਦਰ ਕੌਰ ਦੀ ਯਾਦ 'ਚ ਸਟੇਸ਼ਨਰੀ ਦਾ ਸਾਮਾਨ ਤੇ ਬੈੱਗ ਦਿੱਤੇ
Ad Position 24