23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵੱਖ-ਵੱਖ ਜਥੇਬੰਦੀਆਂ ਵਲੋਂ 22 ਫਰਵਰੀ ਦੇ ਪ੍ਰੋਗਰਾਮ ਸੰਬੰਧੀ ਵਿਚਾਰ ਚਰਚਾ

Ad Position 21
No active advertisement
ਅਜੀਤ ਡੈਸਕ 21-02-2026
ਰਾਏਕੋਟ, 20 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ 22 ਫਰਵਰੀ ਦੇ ਪ੍ਰੋਗਰਾਮ ਸਬੰਧੀ ਵਿਚਾਰ ਚਰਚਾ ਕੀਤੀ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਸੈਕਟਰ ਨੂੰ ਖੁਸ਼ ਕਰਨ ਲਈ ਆਏ ਦਿਨ ਲੋਕ ਮਾਰੂ ਨੀਤੀਆਂ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰ ਪੱਖੀ ਕਾਨੂੰਨ ਖ਼ਤਮ ਕਰਕੇ ਚਾਰ ਲੇਬਰ ਕੋਡ ਬਣਾ ਦਿੱਤੇ ਜੋ ਮਜ਼ਦੂਰ ਵਿਰੁੱਧ ਤੇ ਕਾਰਪੋਰੇਟ ਦਾ ਪੱਖ ਪੂਰਦੇ ਹਨ, ਜੀ ਰਾਮ ਜੀ ਕਾਨੂੰਨ ਵੀ ਮਜ਼ਦੂਰ ਵਿਰੁੱਧ ਹੈ, ਦਿਹਾੜੀ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟਿਆਂ ਦਾ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ, ਅਮਰੀਕਾ-ਭਾਰਤ ਯੂਰਪ ਯੂਨੀਅਨ ਕਰ ਰਹਿਤ ਵਪਾਰ ਸਮਝੌਤਾ ਆਦਿ ਰੱਦ ਕਰਾਉਣ ਲਈ ਬੀਜੇਪੀ ਅਤੇ ਸੂਬਾ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਉਲੀਕਿਆ ਗਿਆ ਹੈ | ਆਗੂਆਂ ਨੇ ਦੱਸਿਆ ਕਿ 22 ਫਰਵਰੀ ਨੂੰ 11 ਵਜੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਦਫ਼ਤਰ ਅੱਗੇ ਨੇੜੇ ਤਾਜਪੁਰ ਚੌਂਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਇਸ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ | ਇਸ ਮੌਕੇ ਕਾਮਰੇਡ ਪ੍ਰਕਾਸ਼ ਸਿੰਘ ਬਰ੍ਹਮੀ, ਕਾਮਰੇਡ ਕਰਤਾਰ ਰਾਮ, ਮਲਕੀਅਤ ਸਿੰਘ, ਬਲਦੇਵ ਸਿੰਘ, ਹਰਨੇਕ ਸਿੰਘ ਅੱਚਰਵਾਲ, ਬਲਵਿੰਦਰ ਸਿੰਘ, ਬਲੌਰ ਸਿੰਘ ਝੋਰੜਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਮਾਣੂੰਕੇ ਦੇ ਸਰਪੰਚ ਹੈਪੀ ਨੂੰ ਕੋਆਪ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਲਾਇਆ
Ad Position 24