23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 21-02-2026
ਭੂੰਦੜੀ, 20 ਫਰਵਰੀ (ਕੁਲਦੀਪ ਸਿੰਘ ਮਾਨ)-ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਦੀ ਅਗਵਾਈ ਵਿਚ ਖੇਤੀਬਾੜੀ ਵਿਸਥਾਰ ਅਫ਼ਸਰ ਭੂੰਦੜੀ ਡਾ: ਸ਼ੇਰ ਅਜੀਤ ਸਿੰਘ ਮੰਡ ਵਲੋਂ ਪਿੰਡ ਸੰਗਤਪੁਰਾ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਤੋਂ ਡਾ. ਮਨਮੀਤ ਕੌਰ (ਪ੍ਰੋਫੈਸਰ) ਅਤੇ ਕੇ.ਵੀ.ਕੇ. ਸਮਰਾਲਾ ਤੋਂ ਡਾ. ਅਮਨਦੀਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਵਿਦਵਾਨਾਂ ਵਲੋਂ ਕਿਸਾਨਾਂ ਨੂੰ ਸੰਯੁਕਤ ਪੌਸ਼ਟਿਕ ਬਗੀਚੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਡਾ: ਸ਼ੇਰ ਅਜੀਤ ਸਿੰਘ ਮੰਡ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ 'ਤੇ ਕੀੜੇ-ਮਕੌੜਿਆਂ ਦੇ ਹਮਲੇ ਅਤੇ ਉਨ੍ਹਾਂ ਦੀ ਰੋਕਥਾਮ ਸੰਬੰਧੀ ਮਹੱਤਵਪੂਰਨ ਸਲਾਹਾਂ ਦਿੱਤੀਆਂ | ਇਸ ਮੌਕੇ ਫਾਰਮਰ ਰਜਿਸਟਰੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕਿਸਾਨਾਂ ਨੂੰ ਸਮਰ ਮੂੰਗੀ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਪੀ.ਐੱਮ. ਕਿਸਾਨ ਨਿਧੀ ਯੋਜਨਾ ਤਹਿਤ ਲਾਭਪਾਤਰੀਆਂ ਦੀਆਂ ਰੁਕੀਆਂ ਕਿਸ਼ਤਾਂ ਦਾ ਮੌਕੇ 'ਤੇ ਸਟੇਟਸ ਚੈੱਕ ਕੀਤਾ ਗਿਆ | ਸੰਬੰਧਿਤ ਪੈਂਡਿੰਗ ਦਸਤਾਵੇਜ਼ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਅਤੇ ਈ-ਕੇ.ਵਾਈ.ਸੀ. ਦੀ ਪ੍ਰਕਿਰਿਆ ਵੀ ਥਾਂ 'ਤੇ ਹੀ ਪੂਰੀ ਕਰਵਾਈ ਗਈ | ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਗਰਮੀਆਂ ਦੀਆਂ ਸਬਜ਼ੀਆਂ ਦੀ ਕਿੱਟ ਡੈਮੋ ਦੇ ਤੌਰ 'ਤੇ ਮੁਫ਼ਤ ਵੰਡੀਆਂ ਗਈਆਂ ਅਤੇ ਮੂੰਗੀ ਦਾ ਬੀਜ ਵੀ ਡੈਮੋ ਲਈ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ | ਕੈਂਪ ਦੌਰਾਨ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤੀ ਸੰਬੰਧੀ ਜਾਣਕਾਰੀ ਹਾਸਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਮੱਘਰ ਸਿੰਘ ਦੇਹੜਕਾ ਵਿਖੇ ਪਾਠੀ ਸਿੰਘਾਂ ਦੀ ਰਿਹਾਇਸ਼ ਲਈ ਵਿਸ਼ਾਲ ਇਮਾਰਤ ਦੀ ਕਾਰ ਸੇਵਾ ਸ਼ੁਰੂ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ 22 ਫਰਵਰੀ ਦੇ ਪ੍ਰੋਗਰਾਮ ਸੰਬੰਧੀ ਵਿਚਾਰ ਚਰਚਾ
Ad Position 24