ਲੁਧਿਆਣਾ ਦੀ ਕੇਂਦਰੀ, ਬੋਰਸਟਲ ਅਤੇ ਜਨਾਨਾ ਜੇਲ੍ਹਾਂ ਦਾ ਵਿਧਾਨ ਸਭਾ ਕਮੇਟੀ ਵਲੋਂ ਨਿਰੀਖਣ
ਅਜੀਤ ਡੈਸਕ
21-02-2026
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਕੇਂਦਰੀ, ਬੋਰਸਟਲ ਅਤੇ ਜਨਾਨਾ ਜੇਲ੍ਹ ਦਾ ਨਿਰੀਖਣ ਕਰਕੇ ਕੈਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ¢ ਚੇਅਰ ਪਰਸਨ ਅਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕÏਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿਚ ਅੰਮਿ੍ਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਨਵਾਂਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅਧਿਕਾਰੀਆਂ ਦੇ ਨਾਲ ਤਿੰਨੋਂ ਜੇਲ੍ਹਾਂ ਦੇ ਦÏਰੇ ਕੀਤੇ¢ ਚੇਅਰ ਪਰਸਨ ਵਿਧਾਇਕ ਸਰਵਜੀਤ ਕÏਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਨੇ ਕੈਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ¢ ਕੈਦੀਆਂ ਨੇ ਕਮੇਟੀ ਨੂੰ ਕਿਹਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਮਾਫ਼ੀ ਨਹੀਂ ਦਿੱਤੀ ਗਈ ਇਸ ਲਈ ਮਾਫ਼ੀ ਜਾਰੀ ਕੀਤੀ ਜਾਵੇ¢ ਚੇਅਰ ਪਰਸਨ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਨੇ ਕੈਦੀਆਂ ਨੂੰ ਭਰੋਸਾ ਦਿੱਤਾ ਕਿ ਇਸ ਮੰਗ ਨੂੰ ਕਮੇਟੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਤੱਕ ਲੈ ਕੇ ਜਾਵੇਗੀ ਤਾਂ ਜੋ ਮੰਗ ਨੂੰ ਪੂਰਾ ਕੀਤਾ ਜਾ ਸਕੇ¢ ਕਮੇਟੀ ਮੈਂਬਰਾਂ ਵਲੋਂ ਰਸੋਈ ਘਰ ਦੀ ਵੀ ਜਾਂਚ ਕੀਤੀ ਅਤੇ ਕੈਦੀਆਂ ਨਾਲ ਵੀ ਗੱਲਬਾਤ ਕੀਤੀ | ਕਮੇਟੀ ਮੈਂਬਰਾਂ ਵਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਫ਼ਾਈ ਤੇ ਪੁਖ਼ਤਾ ਇੰਤਜ਼ਾਮ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ | ਜੇਲ੍ਹਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਚੇਅਰ ਪਰਸਨ ਤੇ ਵਿਧਾਇਕ ਸਰਵਜੀਤ ਕÏਰ ਮਾਣੂੰਕੇ ਅਤੇ ਮੈਂਬਰਾਂ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਦੀ ਸਮੀਖਿਆ ਕੀਤੀ | ਬਾਅਦ ਵਿਚ ਸਰਵਜੀਤ ਕÏਰ ਮਾਣੂੰਕੇ ਅਤੇ ਹੋਰ ਕਮੇਟੀ ਮੈਂਬਰਾਂ ਵਲੋਂ ਜਨਾਨਾ ਜੇਲ੍ਹ, ਲੁਧਿਆਣਾ ਦੀਆਂ ਬੰਦੀ ਅÏਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਿਲ ਕੀਤੀ ¢ ਇਸ ਮÏਕੇ ਏ.ਡੀ.ਜੀ.ਪੀ. ਜੇਲ੍ਹ ਅਰੁਣਪਾਲ ਸਿੰਘ ਤੋਂ ਇਲਾਵਾ ਜੇਲ੍ਹ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮÏਜੂਦ ਸਨ |