23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਸੁਖਾਣਾ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

Ad Position 21
No active advertisement
ਅਜੀਤ ਡੈਸਕ 22-02-2026
ਰਾਏਕੋਟ, 21 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਸੁਖਾਣਾ ਵਿਖੇ ਸਰਪੰਚ ਮਨਜੀਤ ਸਿੰਘ ਦੇ ਯਤਨਾਂ ਸਦਕਾ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਫਿਰਨੀ ਤੇ ਗਲੀਆਂ ਵਿਚ ਇੰਟਰਲਾਕ ਟਾਈਲ ਲਗਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਉੱਚਿਤ ਪ੍ਰਬੰਧਾਂ ਲਈ ਨਾਲੀਆਂ ਬਣਾਉਣ ਦੇ ਕਾਰਜ ਦੀ ਆਰੰਭਤਾ ਕਰਵਾਈ ਗਈ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਮਨਜੀਤ ਸਿੰਘ ਸੁਖਾਣਾ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ ਦੀ ਹਾਲਤ ਕਾਫ਼ੀ ਖਸਤਾ ਹੋਣ ਕਰਕੇ ਲੋਕਾਂ ਨੂੰ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਗਲੀਆਂ ਤੇ ਫਿਰਨੀ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ | ਇਸ ਮੌਕੇ ਕਮਲ ਸਿੰਘ ਸੁਖਾਣਾ ਪੀ.ਏ. ਵਿਧਾਇਕ ਰਾਏਕੋਟ, ਸੁਖਵਿੰਦਰ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਕਮਲਪ੍ਰੀਤ ਕੌਰ ਪੰਚ, ਕਿਰਨਜੀਤ ਕੌਰ ਪੰਚ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਸਾਬਕਾ ਸਰਪੰਚ ਬਲੌਰ ਸਿੰਘ, ਸਾਬਕਾ ਸਰਪੰਚ ਚੂਹੜ ਸਿੰਘ, ਸਾਬਕਾ ਪੰਚ ਅਵਤਾਰ ਸਿੰਘ, ਸਾਬਕਾ ਪੰਚ ਫੌਜੀ ਅਮਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ 'ਚ ਵਿਸ਼ੇਸ਼ ਸਮਾਗਮ ਕਰਵਾਇ... ਅਗਲੀ ਖ਼ਬਰ ਮਨਰੇਗਾ ਮਜ਼ਦੂਰ ਯੂਨੀਅਨ ਇੰਟਕ ਦੀ ਮੀਟਿੰਗ
Ad Position 24