24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡੀ.ਟੀ.ਐੱਫ. ਬਲਾਕ ਸੁਧਾਰ ਤੋਂ ਅੱਜ ਦੀ ਅਨੰਦਪੁਰ ਰੈਲੀ ਲਈ ਜਾਵੇਗਾ ਵੱਡਾ ਜਥਾ-ਸੁਧਾਰ, ਹੇਰਾਂ

Ad Position 21
No active advertisement
ਅਜੀਤ ਡੈਸਕ 22-02-2026
ਗੁਰੂਸਰ ਸੁਧਾਰ, 21 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਅਧਿਆਪਕਾਂ ਉੱਪਰ ਜ਼ਬਰੀ ਥੋਪੇ ਜਾ ਰਹੇ ਟੈੱਟ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਵਿੱਤੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਅਨੰਦਪੁਰ ਸਾਹਿਬ ਵਿਖੇ ਅੱਜ 22 ਫਰਵਰੀ ਨੂੰ ਰੋਹ ਭਰਪੂਰ ਮੁਜ਼ਾਹਰੇ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਟੀ.ਐੱਫ. ਲੁਧਿਆਣਾ ਦੇ ਜ਼ਿਲ੍ਹਾ ਸਕੱਤਰ ਹਰਜੀਤ ਸਿੰਘ ਸੁਧਾਰ, ਬਲਾਕ ਸੁਧਾਰ ਦੇ ਪ੍ਰਧਾਨ ਗੁਰਦੀਪ ਸਿੰਘ ਹੇਰਾਂ ਅਤੇ ਸਕੱਤਰ ਜਗਵਿੰਦਰ ਸਿੰਘ ਅਕਾਲਗੜ੍ਹ ਦੱਸਿਆ ਕਿ ਰੈਲੀ ਵਿਚ ਵੱਡੀ ਪੱਧਰ 'ਤੇ ਸ਼ਾਮਿਲ ਹੋਣ ਲਈ ਅਧਿਆਪਕ ਵਰਗ ਨੂੰ ਲਾਮਬੰਦ ਕੀਤਾ ਗਿਆ ਹੈ | ਹਰਜੀਤ ਸਿੰਘ ਸੁਧਾਰ ਅਤੇ ਗੁਰਦੀਪ ਸਿੰਘ ਹੇਰਾਂ ਅਨੁਸਾਰ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਵਿੱਤੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ | ਬਲਾਕ ਸਕੱਤਰ ਜਗਵਿੰਦਰ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਜਥੇਬੰਦੀ ਵਲੋਂ ਤਿੱਖੇ ਸੰਘਰਸ਼ ਸ਼ੁਰੂ ਕੀਤੇ ਜਾਣਗੇ | ਇਸ ਮੌਕੇ 'ਤੇ ਅਧਿਆਪਕ ਆਗੂ ਰਾਜ ਕੁਮਾਰ ਸੁਧਾਰ, ਸੁਖਵਿੰਦਰ ਸਿੰਘ ਅੱਬੂਵਾਲ, ਸੁਖਜਿੰਦਰ ਸਿੰਘ ਸੁਧਾਰ, ਗੁਰਮਿੰਦਰ ਸਿੰਘ ਦਾਖਾ, ਅਵਤਾਰ ਸਿੰਘ ਸੁਧਾਰ, ਗੁਲਬਾਗ ਸਿੰਘ, ਧਰਮਜੀਤ ਸਿੰਘ ਬਾਰਦੇਕੇ, ਮੈਡਮ ਸਰਬਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸੁਧਾਰ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦੀ ਫੁੱਟਬਾਲ ਟੀਮ ਨੇ ਜਿੱਤਿਆ 51 ਹਜ਼ਾਰ ਦਾ ਨਕਦ ਇਨਾਮ
Ad Position 24