ਹੰਬੜਾਂ, 22 ਫਰਵਰੀ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਲਈ ਅਬਜਰਵਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਜੱਥੇਦਾਰ ਕਰਮਜੀਤ ਸਿੰਘ ਮਲਕਪੁਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਅਤੇ ਵਿਚਾਰਾਂ ਸਾਂਝੀਆਂ ਕੀਤੀਆਂ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਹੰਬੜਾਂ ਦੇ ਸਰਕਲ ਪ੍ਰਧਾਨ ਜੱਥੇ. ਕਰਮਜੀਤ ਸਿੰਘ ਮਲਕਪੁਰ ਨੂੰ ਹੰਬੜਾਂ ਸਰਕਲ 'ਚ ਤਿੰਨ ਬਲਾਕ ਸੰਮਤੀ ਸੀਟਾਂ ਜਿੱਤਣ ਬਦਲੇ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਤੇ ਉਨ੍ਹਾ ਦੀ ਪ੍ਰਸੰਸਾ ਕੀਤੀ | ਜਥੇ. ਮਲਕਪੁਰ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਸ. ਬਾਦਲ ਵਲੋਂ ਪਾਰਟੀ ਵਰਕਰਾਂ ਨੂੰ ਵੱਡਾ ਮਾਣ ਦਿੱਤਾ ਜਾ ਰਿਹਾ ਹੈ, ਜਿਸ ਲਈ ਅਸੀਂ ਪਾਰਟੀ ਦੀ ਮਜਬੂਤੀ ਲਈ ਹੋਰ ਮਿਹਨਤ ਕਰਦਿਆਂ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਾਂਗੇ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗੇ | ਜਥੇ. ਮਲਕਪੁਰ ਨੇ ਪਾਰਟੀ ਪ੍ਰਧਾਨ ਬਾਦਲ ਦਾ ਉਨ੍ਹਾਂ ਨੂੰ ਦਿੱਤੇ ਗਏ ਮਾਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਸਿੰਮਕ, ਭੁਪਿੰਦਰ ਸਿੰਘ ਬਾਰਨਹਾੜਾ, ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ, ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਯੂਥ ਆਗੂ ਕਨਵੀਰ ਸਿੰਘ ਝੱਮਟ ਤੇ ਹੋਰ ਅਕਾਲੀ ਦਲ ਦੇ ਵਰਕਰ