ਹਠੂਰ, 22 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਵਲੋਂ ਸਵਰਗੀ ਅਜਮੇਰ ਸਿੰਘ ਸਿੱਧੂ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼ਾਨਦਾਰ ਓਪਨ ਫੁੱਟਬਾਲ ਟੂਰਨਾਮੈਂਟ 1, 2 ਤੇ 3 ਮਾਰਚ ਨੂੰ ਚਕਰ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਤੂ ਟੀਮਾਂ ਨੂੰ ਕਰਮਵਾਰ ਪਹਿਲਾ 51 ਹਜ਼ਾਰ, ਦੂਜਾ 41 ਹਜ਼ਾਰ, ਤੀਜਾ ਤੇ ਚੌਥਾ ਇਨਾਮ 10-10 ਹਜ਼ਾਰ ਰੁਪਏ ਦਾ ਹੋਵੇਗਾ | ਵਧੀਆ ਖਿਡਾਰੀ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ |