ਹੋਲੇ ਮਹੱਲੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਅੱਜ ਤੋਂ
ਅਜੀਤ ਡੈਸਕ
23-02-2026
ਜਗਰਾਉਂ, 22 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਬਾਬਾ ਆਲਮ ਸਿੰਘ ਨੱਚਣਾ ਦੇ ਸ਼ਹੀਦੀ ਦਿਹਾੜੇ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ 23 ਫਰਵਰੀ ਤੋਂ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਛਾਉਣੀ ਨਹਿੰਗ ਸਿੰਘਾਂ ਤਰਨਾ ਦਲ ਮੁਹੱਲਾ ਬਾਬਾ ਖੇਤਰ ਰਾਮ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ | ਜਥੇਦਾਰ ਬਾਬਾ ਸੁਖਦੇਵ ਸਿੰਘ ਲੋਪੋ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 23 ਅਤੇ 24 ਫਰਵਰੀ 2026 ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | 24 ਫਰਵਰੀ ਸਵੇਰੇ 10 ਵਜੇ ਅੰਮਿ੍ਤ ਸੰਚਾਰ ਹੋਵੇਗਾ | 25 ਫਰਵਰੀ ਨੂੰ ਸਵੇਰੇ 9 ਵਜੇ ਵਾਲਸਾਹੀ ਜਾਹੋ-ਜਲਾਲ ਨਾਲ ਮਹੱਲਾ ਕੱਢਿਆ ਜਾਵੇਗਾ | ਭਾਈ ਲੋਪੋ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਇਸ ਤਿੰਨ ਰੋਜ਼ਾ ਸਮਾਗਮ ਵਿਚ ਪਰਿਵਾਰ ਸਮੇਤ ਸ਼ਾਮਿਲ ਹੋਣ ਲਈ ਅਪੀਲ ਵੀ ਕੀਤੀ |