30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਿਸਾਨਾਂ-ਮਜ਼ਦੂਰਾਂ ਨੇ ਵਿਧਾਇਕਾਂ ਤੇ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 23-02-2026
ਜਗਰਾਉਂ, 22 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਜਗਰਾਉਂ ਵਿਖੇ ਹਲਕਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਰਿਹਾਇਸ਼ ਤੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਕਿਸਾਨਾਂ-ਮਜ਼ਦੂਰਾਂ ਵਲੋਂ ਧਰਨੇ ਦਿੱਤੇ ਗਏ | ਇਸ ਸਮੇਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ 'ਤੇ ਕਾਬਜ਼ ਭਾਜਪਾ ਸਰਕਾਰ ਨੇ ਦੇਸ਼ ਨੂੰ ਗੁਲਾਮ ਬਨਾਉਣ ਲਈ ਅਮਰੀਕਾ ਨਾਲ ਵਪਾਰ ਸਮਝੌਤਾ ਕਰਕੇ ਆਪਣਾ ਕਾਰਪੋਰੇਟ ਪੱਖੀ ਤੇ ਕਿਸਾਨ ਵਿਰੋਧੀ ਅਜੰਡਾ ਲਾਗੂ ਕਰ ਦਿੱਤਾ ਹੈ | ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮਝੌਤੇ 'ਚੋਂ ਖੇਤੀ ਸੈਕਟਰ ਨੂੰ ਬਾਹਰ ਰੱਖਿਆ ਜਾਵੇ | ਉਨ੍ਹਾਂ ਬਿਜਲੀ ਐਕਟ ਅਤੇ ਬੀਜ਼ ਐਕਟ ਰੱਦ ਕਰਨ, ਮਨਰੇਗਾ ਸਕੀਮ ਬਹਾਲ ਕਰਨ, ਕਿਰਤ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕਰਨ, ਸਮਾਰਟ ਮੀਟਰ ਲਗਾਉਣੇ ਬੰਦ ਕਰਨ, ਖ਼ਪਤਕਾਰਾਂ ਨੂੰ ਪਾਵਰਕਾਮ ਵਲੋਂ ਨੋਟਿਸ ਭੇਜਣੇ ਬੰਦ ਕਰਨ ਦੀ ਮੰਗ ਕੀਤੀ | ਹਲਕਾ ਵਿਧਾਇਕਾ ਨੇ ਧਰਨੇ 'ਚ ਆ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ 10 ਮਾਰਚ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ 'ਚ ਲੋਕ ਵੱਡੀ ਤਦਾਦ ਵਿਚ ਸ਼ਾਮਿਲ ਹੋਣ ਲਈ ਕਿਹਾ | ਇਸ ਮੌਕੇ ਬੁਲਾਰਿਆਂ ਨੇ ਭਾਜਪਾ ਦੇ ਦਫ਼ਤਰ ਅੱਗੇ ਕਾਰਪੋਰੇਟ ਪੱਖੀ ਭਾਜਪਾ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ | ਇਸ ਮੌਕੇ ਸੰਬੋਧਨ ਬੁਲਾਰਿਆਂ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਗੁਰਵਿੰਦਰ ਸਿੰਘ ਗੋਗੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਯੁਵਰਾਜ ਸਿੰਘ ਘੁਡਾਣੀ, ਜਸਵੰਤ ਸਿੰਘ ਭੱਟੀਆਂ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ, ਏਟਕ ਦੇ ਸੂਬਾਈ ਆਗੂ ਗੁਰਦੀਪ ਸਿੰਘ ਮੋਤੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਪੰਜਾਬ ਕਿਸਾਨ ਸਭਾ ਦੇ ਆਗੂ ਬੂਟਾ ਸਿੰਘ ਹਾਂਸ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ, ਕਿਰਤੀ ਕਿਸਾਨ ਯੂਨੀਅਨ ਦੇ ਬਲਵਿੰਦਰ ਸਿੰਘ ਕੋਠੇ ਪੋਨਾ, ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਮਜ਼ਦੂਰ ਆਗੂ ਅਵਤਾਰ ਸਿੰਘ ਰਸੂਲਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਬੂਟਾ ਸਿੰਘ, ਹੁਕਮ ਰਾਜ ਦੇਹੜਕਾ, ਸਾਂਝਾ ਪੈਨਸ਼ਨਰ ਫਰੰਟ ਦੇ ਅਸ਼ੋਕ ਭੰਡਾਰੀ ਸ਼ਾਮਿਲ ਸਨ | ਸਟੇਜ਼ ਦੀ ਕਾਰਵਾਈ ਕਿਸਾਨ ਆਗੂ ਤਰਸੇਮ ਸਿੰਘ ਬੱਸੂਵਾਲ ਨੇ ਕੀਤੀ | ਇਸ ਸਮੇਂ ਸੁਖਦੇਵ ਸਿੰਘ ਮਾਣੂੰਕੇ, ਜਸਵਿੰਦਰ ਸਿੰਘ ਭਮਾਲ, ਦੇਵ ਰਾਜ, ਸਰਬਜੀਤ ਸਿੰਘ ਧੂੜਕੋਟ, ਨਿਰਮਲ ਸਿੰਘ ਭੰਮੀਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਬੀਆਂ ਵਿਖੇ ਕੈਪਟਨ ਐੱਸ.ਬੀ. ਖਾਟੂ ਦਾ ਨਗਰ ਨਿਵਾਸੀਆਂ ਨੇ ਕੀਤਾ ਸਨਮਾਨ 1983 ਵਿਚ ਕੈਪਟਨ ਐੱਸ.ਬੀ ਖਾਟੂ ਨੇ ਪ... ਅਗਲੀ ਖ਼ਬਰ ਪਿੰਡ ਗੋਂਦਵਾਲ ਦੇ ਪਸ਼ੂ ਪਾਲਕ ਡਾ. ਗੁਰਪ੍ਰੀਤ ਸਿੰਘ ਸਿੱਧੂ ਦਾ ਪਸ਼ੂ ਧਨ ਮੇਲਿਆਂ 'ਚ ਪ੍ਰਾਪਤੀਆਂ ਕਰਨ ਬਦਲੇ ਗ੍ਰਾਮ ਪੰਚ...
Ad Position 24