ਰਾਏਕੋਟ, 22 ਫਰਵਰੀ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ ਸਿੰਘ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਪ੍ਰਥਮ ਪੰਜਾਬ ਦੇ ਜ਼ਿਲ੍ਹਾ ਸਹਾਇਕ ਪ੍ਰਥਮ ਕੋਆਰਡੀਨੇਟਰ ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਦੇ ਤਹਿਤ ਬੱਚਿਆਂ ਨੂੰ ਪੈੱਨ ਅਤੇ ਪੈਨਸਿਲ ਸਟੈਂਡ ਬਣਾਉਣਾ ਸਿਖਾਇਆ ਗਿਆ | ਮੈਡਮ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਗਤੀਵਿਧੀਆਂ ਕਰਵਾਉਣ ਦਾ ਮੁੱਖ ਮੰਤਵ ਬੱਚਿਆਂ ਦੀਆਂ ਛੋਟੀਆਂ ਮਾਸਪੇਸ਼ੀਆਂ ਦਾ ਵਿਕਾਸ ਕਰਨਾ, ਤੇ ਸਿਰਜਨਾਤਮਿਕ ਸ਼ਕਤੀ ਨੂੰ ਉਭਾਰਨਾ ਹੈ | ਮੁੱਖ ਅਧਿਆਪਕਾ ਦਵਿੰਦਰ ਕੌਰ ਨੇ ਮਾਪਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਘਰ ਵਿਚ ਵੀ ਬੱਚਿਆਂ ਨਾਲ ਮਿਲ ਕੇ ਐਸੀਆਂ ਗਤੀਵਿਧੀਆਂ ਜ਼ਰੂਰ ਕਰਵਾਇਆ ਕਰਨ | ਇਸ ਮੌਕੇ ਮੈਡਮ ਬੇਅੰਤ ਕੌਰ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਨਿਰਮਲ ਕੌਰ, ਬਲਜੀਤ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ |