30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਈਸੇਵਾਲ ਸਕੂਲ 'ਚ ਬੱਚਿਆਂ ਨੂੰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਟੇਸ਼ਨਰੀ ਸਮੇਤ ਹੋਰ ਸਮੱਗਰੀ ਦੀ ਵੰਡ

Ad Position 21
No active advertisement
ਅਜੀਤ ਡੈਸਕ 23-02-2026
ਹੰਬੜਾਂ, 22 ਫਰਵਰੀ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਈਸੇਵਾਲ ਵਿਖੇ ਸੈਂਟਰ ਹੈੱਡ ਟੀਚਰ ਰਛਪਾਲ ਸਿੰਘ ਸਵੱਦੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਸਮੇਂ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਦਿਹਾਤੀ ਜਗਰਾਉਂ ਵਲੋਂ ਵਿਦਿਆਰਥੀਆਂ ਨੂੰ ਰਮਨਿੰਦਰ ਸਿੰਘ ਦਿਉਲ ਐੱਸ ਪੀ ਹੈੱਡਕੁਆਟਰ ਲੁਧਿਆਣਾ ਰੂਰਲ ਦੀ ਰਹਿਨੁਮਾਈ ਹੇਠ ਸਟੇਸ਼ਨਰੀ ਦੀ ਵੰਡ ਕੀਤੀ ਗਈ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਪੜ੍ਹਾਈ ਲਈ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਨੂੰ ਪੂਰਾ ਕੀਤੇ ਜਾਣ ਦਾ ਵਾਅਦਾ ਕੀਤਾ | ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਕੇ ਆਪਣਾ ਅਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਕੀਤੇ ਜਾਣ ਦਾ ਭਰੋਸਾ ਦਿੱਤਾ | ਸੈਂਟਰ ਹੈੱਡ ਟੀਚਰ ਰਛਪਾਲ ਸਿੰਘ ਵਲੋਂ ਆਏ ਪਤਵੰਤਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਤੇ ਕਿਹਾ ਕਿ ਮਾਣਯੋਗ ਰਮਨਿੰਦਰ ਸਿੰਘ ਦਿਉਲ ਐੱਸ.ਪੀ.ਹੈੱਡਕੁਆਟਰ ਜੀ ਦੀ ਸਾਰੀ ਟੀਮ ਦਾ ਬੱਚਿਆਂ ਨੂੰ ਸਟੇਸ਼ਨਰ ਸਮੇਤ ਹੋਰ ਜ਼ਰੂਰਤਾਂ ਨੂੰ ਪੂਰਾ ਕੀਤੇ ਜਾਣਾ ਉਨ੍ਹਾਂ ਦਾ ਸ਼ਲਾਘਾਯੋਗ ਉਪਰਾਲਾ ਹੈ | ਸਮਾਗਮ ਸਮੇਂ ਕਮੇਟੀ ਮੈਂਬਰ ਜਗਜੀਤ ਸਿੰਘ, ਕਰਤਾਰ ਸਿੰਘ, ਜਸਵੰਤ ਸਿੰਘ, ਅਮਨਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਗਜੀਤ ਸਿੰਘ, ਗੁਰਜੀਤ ਸਿੰਘ, ਹਰਵਿੰਦਰ ਸਿੰਘ, ਕਿਰਨਜੀਤ ਕੌਰ, ਰਾਜਵਿੰਦਰ ਕੌਰ, ਰਜਵੰਤ ਕੌਰ ਆਦਿ ਸਮੇਤ ਹੋਰ ਪਤਵਮਤੇ ਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਵ: ਮਾਤਾ ਮੁਖਤਿਆਰ ਕੌਰ ਸਿੱਧੂ ਦੀ ਯਾਦ 'ਚ ਸਿੱਧਵਾਂ ਬੇਟ ਵਿਖੇ ਮੁਫ਼ਤ ਮੈਡੀਕਲ ਕੈਂਪ • ਲੋੜਵੰਦ ਲੋਕਾਂ ਦੀ ਮਦਦ ਕਰਨ... ਅਗਲੀ ਖ਼ਬਰ ਮਾਂ ਬੋਲੀ ਦੇ ਸਤਿਕਾਰ, ਬੋਲਣ, ਲਿਖਣ ਨਾਲ ਕੌਮਾਂ ਦੀ ਪਹਿਚਾਣ ਬਣੀ ਰਹਿੰਦੀ- ਡਾ: ਜਗਜੀਤ ਸਿੰਘ
Ad Position 24