30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਵ: ਮਾਤਾ ਮੁਖਤਿਆਰ ਕੌਰ ਸਿੱਧੂ ਦੀ ਯਾਦ 'ਚ ਸਿੱਧਵਾਂ ਬੇਟ ਵਿਖੇ ਮੁਫ਼ਤ ਮੈਡੀਕਲ ਕੈਂਪ • ਲੋੜਵੰਦ ਲੋਕਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਦਾਨ ਅਤੇ ਉਪਕਾਰ-ਭੈਣੀ

Ad Position 21
No active advertisement
ਅਜੀਤ ਡੈਸਕ 23-02-2026
ਸਿੱਧਵਾਂ ਬੇਟ, 22 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਅੰਦਰ ਸਥਿੱਤ ਡਾ. ਕਿਹਰ ਸਿੰਘ ਦੀ ਯਾਦ 'ਚ ਬਣੀ ਲਾਇਬ੍ਰੇਰੀ ਵਿਖੇ ਏ.ਐੱਸ.ਆਟੋਮੋਬਾਇਲਜ਼ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ ਦੀ ਸਵ: ਮਾਤਾ ਮੁਖਤਿਆਰ ਕੌਰ ਸਿੱਧੂ ਪਤਨੀ ਮਾ. ਜਗਦੀਸਰ ਸਿੰਘ ਸਿੱਧੂ ਦੀ ਯਾਦ ਵਿਚ ਜਨਰਲ ਬਿਮਾਰੀਆਂ ਅਤੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਪੰਜਾਬ ਖਾਦੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਰੀਬਨ ਕੱਟ ਕੇ ਕੀਤਾ ਗਿਆ | ਸਮਾਜ ਸੇਵੀ ਰਜਿੰਦਰ ਜੈਨ ਦੀ ਦੇਖ-ਰੇਖ ਲਗਾਏ ਗਏ | ਇਸ ਮੁਫ਼ਤ ਮੈਡੀਕਲ ਕੈਂਪ ਵਿਚ ਡਾ. ਸਚਿੱਨ ਗੋਇਲ (ਐੱਮ.ਡੀ) ਅਤੇ ਉਨ੍ਹਾਂ ਦੀ ਟੀਮ ਵਲੋਂ 170 ਦੇ ਕਰੀਬ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਵਾਜ਼ਿਬ ਰੇਟਾਂ ਦੇ ਟੈਸਟ ਕੀਤੇ ਗਏ | ਇਸ ਤੋਂ ਇਲਾਵਾ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਅਗਵਾਈ ਵਾਲੀ ਟੀਮ ਵਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਲੋੜੀਂਦੇ ਮਰੀਜ਼ਾਂ ਦੀਆਂ ਅੱਖਾਂ ਵਿਚ ਲੈੱਨਜ਼ ਵੀ ਬਾਅਦ ਵਿਚ ਸੰਸਥਾਂ ਦੇ ਸਹਿਯੋਗ ਨਾਲ ਪਾਏ ਜਾਣਗੇ | ਇਸ ਮੌਕੇ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਨੇ ਕੈਂਪ ਦੇ ਪ੍ਰਬੰਧਕਾਂ ਵਲੋਂ ਕੀਤੇ ਗਏ ਉਪਰਾਲੇ ਦੀ ਸਰਾਹਨਾ ਕਰਦਿਆਂ ਆਖਿਆ ਕਿ ਅੱਜ ਦੇ ਮਹਿੰਗਾਈ ਵਾਲੇ ਯੁੱਗ ਵਿਚ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਦਾਨ ਅਤੇ ਉਪਕਾਰ ਹੈ | ਇਸ ਮੌਕੇ ਗੁਰਿੰਦਰ ਸਿੰਘ ਸਿੱਧੂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦੇ ਹੋਏ ਆਖਿਆ ਕਿ ਸਾਡੇ ਵਲੋਂ ਪਹਿਲਾਂ ਵੀ ਸਵ: ਮਾਤਾ ਮੁਖਤਿਆਰ ਕੌਰ ਦੀ ਯਾਦ ਵਿਚ 4 ਮੈਡੀਕਲ ਕੈਂਪ ਲਗਾਏ ਜਾ ਚੁੱਕੇ ਹਨ | ਸਟੇਜ਼ ਸਕੱਤਰ ਦੀ ਭੂਮਿਕਾ ਰਿਟਾ: ਪਿ੍ੰਸੀਪਲ ਨਰੇਸ਼ ਵਰਮਾ ਨੇ ਬਾਖੂਬੀ ਨਿਭਾਉਂਦਿਆਂ ਕੈਂਪ ਲਗਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚਾਹ, ਪਕੌੜਿਆਂ ਦਾ ਲੰਗਰ ਵੀ ਅਤੁੱਟ ਵਰਤਿਆ | ਇਸ ਮੌਕੇ ਗੁਰਭਜਨ ਸਿੰਘ ਗਿੱਲ ਅਤੇ ਪਿ੍ੰਸੀਪਲ ਸਤੀਸ਼ ਸ਼ਰਮਾ ਨੇ ਡਾ. ਕਿਹਰ ਸਿੰਘ ਲਾਇਬਰੇਰੀ ਨੂੰ ਪੁਸਤਕਾਂ ਭੇਟ ਕੀਤੀਆਂ | ਇਸ ਮੌਕੇ ਰਜਿੰਦਰ ਜੈਨ, 'ਆਪ' ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਕਾਂਗਰਸੀ ਆਗੂ ਸੁਰੇਸ਼ ਕੁਮਾਰ ਗਰਗ, ਮਾ. ਜਗਦੀਸਰ ਸਿੰਘ ਸਿੱਧੂ, ਵੋਵਨ ਗੋਇਲ, ਰਾਜ ਕੁਮਾਰ ਭੱਲਾ ਪ੍ਰਧਾਨ ਜ਼ਿਲ੍ਹਾ ਆੜ੍ਹਤੀਆਂ ਐਸੋਸੀਏਸ਼ਨ, ਰੋਬਨ ਸਿੱਧੂ, ਗੁਰਦੀਪ ਸਿੰਘ ਸਿੱਧੂ, ਬਲਬੀਰ ਸਿੰਘ ਸਿੱਧੂ, ਬਲਦੇਵ ਸਿੰਘ ਪੰਮਾ ਢਾਬਾ, ਜਸਵੀਰ ਸਿੰਘ ਲੱਡੂ ਸਮੇਤ ਨਗਰ ਦੇ ਹੋਰ ਪਤਵੰਤੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੱਖਾਂ ਦੀ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਈਸੇਵਾਲ ਸਕੂਲ 'ਚ ਬੱਚਿਆਂ ਨੂੰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਟੇਸ਼ਨਰੀ ਸਮੇਤ ਹੋਰ ਸਮੱਗਰੀ ਦੀ...
Ad Position 24