ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਸਪਤਾਹਿਕ ਧਾਰਮਿਕ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮÏਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਜੱਸ ਸਰਵਣ ਕੀਤਾ¢ ਇਸ ਮÏਕੇ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ, ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ ¢ ਗੁਰੂ ਦੇ ਲੰਗਰ ਅਤੁੱਟ ਵਰਤਾਇਆ ਗਿਆ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨ.ਆਰ.ਆਈ., ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚÏਹਾਨ, ਸੁਰਜੀਤ ਸਿੰਘ ਮਠਾੜੂ, ਅਰਜੁਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ¢