ਚੌਂਕੀਮਾਨ, 23 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦੀ ਦਰਗਾਹ 'ਤੇ ਸਵ: ਅਵਨਿੰਦਰ ਸਿੰਘ ਬਿੱਲੂ ਚੌਂਕੀਮਾਨ ਦੀ ਯਾਦ ਨੂੰ ਸਮਰਪਿਤ ਮੇਲਾ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸੱਭਿਆਚਾਰਕ ਮੇਲਾ ਤੇ ਭੰਡਾਰਾ ਮਿਤੀ 12 ਮਾਰਚ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ ਤੇ ਰਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਪ੍ਰਬੰਧਕੀ ਕਮੇਟੀ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਵਲੋਂ ਕੀਤੀ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਮੇਲੇ ਵਿਚ ਪੰਜਾਬੀ ਗਾਇਕ ਆਪਣੀ ਹਾਜ਼ਰੀ ਸੱਭਿਆਚਾਰਕ ਗੀਤਾਂ ਨਾਲ ਲਵਾਉਣਗੇ |