25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨਿਰਵੈਰ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

Ad Position 21
No active advertisement
ਅਜੀਤ ਡੈਸਕ 24-02-2026
ਜਗਰਾਉਂ, 23 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਨਿਰਵੈਰ ਚੈਰੀਟੇਬਲ ਟਰੱਸਟ (ਰਜਿ:) ਵਲੋਂ ਨਿਰਵੈਰ ਚੈਰੀਟੇਬਲ ਅੱਖਾਂ ਦੇ ਹਸਪਤਾਲ ਜਗਰਾਉਂ ਵਿਖੇ ਹਸਪਤਾਲ ਦੇ ਸੰਸਥਾਪਕ ਸ੍ਰੀ ਨਿਰਮਲ ਜੀ ਦੇ ਜਨਮ ਦਿਹਾੜੇ 'ਤੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਕੁਲਜੀਤ ਸਿੰਘ ਬਾਪਲਾ ਕੈਨੇਡਾ ਵਲੋਂ ਕੀਤਾ ਗਿਆ | ਕੈਂਪ 'ਚ ਡਾ: ਦੀਪਕ ਗਰਗ ਅਤੇ ਡਾ: ਸੁਖਵਿੰਦਰ ਸਿੰਘ ਵਲੋਂ 60 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ | ਇਸ ਸਮੇਂ 45 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਮੁਫ਼ਤ ਲੈੱਨਜ਼ ਪਾਏ ਗਏ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ, ਟਰੱਸਟ ਦੇ ਜਨਰਲ ਸਕੱਤਰ ਮੁਖਤਿਆਰ ਸਿੰਘ, ਕੈਸ਼ੀਅਰ ਕੁਲਵਿੰਦਰ ਸਿੰਘ, ਕਰਮਜੀਤ ਸਿੰਘ ਹਠੂਰ, ਜਗਪਾਲ ਸਿੰਘ, ਬਲਵੰਤ ਸਿੰਘ ਗਿੱਲ, ਅਮਰਜੀਤ ਸਿੰਘ, ਐਡਵੋਕੇਟ ਸਤਿੰਦਰਪਾਲ ਸਿੰਘ ਧਾਲੀਵਾਲ, ਨਿਰਮਲ ਸਿੰਘ ਗਗੜਾ, ਨਛੱਤਰ ਸਿੰਘ ਸਹੋਤਾ, ਸਨਮਦੀਪ ਸਿੰਘ, ਸੁਖਪ੍ਰੀਤ ਸਿੰਘ, ਕਰਮਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਊ ਧਾਮ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਇਨਕਲਾਬੀ ਲੇਖਕ ਤੇ ਸੰਗਰਾਮੀਏ ਰਣਜੀਤ ਲਹਿਰਾ ਨੂੰ ਸ਼ਰਧਾਂਜਲੀ ਭੇਟ
Ad Position 24