26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਾਂਸ ਨੇ ਹੰਬੜਾਂ-ਸਿੱਧਵਾਂ ਬੇਟ ਸੜਕ 'ਤੇ ਪਾਈ ਜਾ ਰਹੀ ਪ੍ਰੀਮਿਕਸ ਦੀ ਮਾਤਰਾ ਸੰਬੰਧੀ ਜਾਣਕਾਰੀ ਕੀਤੀ ਹਾਸਿਲ

Ad Position 21
No active advertisement
ਅਜੀਤ ਡੈਸਕ 24-02-2026
ਹੰਬੜਾਂ, 23 ਫਰਵਰੀ (ਮੇਜਰ ਹੰਬੜਾਂ)-ਹਲਕਾ ਦਾਖਾ ਦੇ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਵਲੋਂ ਆਪਣੇ ਸਾਥੀਆਂ ਨਾਲ ਲੁਧਿਆਣਾ, ਹੰਬੜਾਂ ਸਿੱਧਵਾਂ ਬੇਟ ਮੁੱਖ ਸੜਕ ਤੇ ਪ੍ਰੀਮਿਕਸ ਪਾਏ ਜਾਣ ਦੀ ਮਾਤਰਾ ਸਬੰਧੀ ਉੱਥੇ ਮੌਜੂਦ ਮਹਿਕਮੇ ਦੇ ਕਰਮਚਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਸੜਕ 'ਤੇ ਪੈ ਰਹੀ ਪ੍ਰੀਮਿਕਸ ਦੀ ਗੁਣਵੱਤਾ 'ਤੇ ਤਸ਼ੱਲੀ ਪ੍ਰਗਟ ਕੀਤੀ ਤੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਉਕਤ ਸੜਕ ਬਣਾਏ ਜਾਣ ਵਿਚ ਨਿਭਾਈ ਗਈ ਅਹਿਮ ਭੂਮਿਕਾ ਤੇ ਅਣਥੱਕ ਮਿਹਨਤ ਸਦਕਾ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਅਤੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਧਾਇਕ ਇਯਾਲੀ ਨੇ ਪਿਛਲੇ ਸਮੇਂ ਸੜਕ ਦੀ ਖਸਤਾ ਹਾਲਤ ਨੂੰ ਦੇਖਦਿਆਂ ਨਿੱਜੀ ਜੇਬ੍ਹ 'ਚੋਂ ਖ਼ਰਚ ਕਰਦਿਆਂ ਸੜਕ 'ਤੇ ਪੈਚਵਰਕ ਦੇ ਕੰਮ ਕਰਵਾਇਆ ਸੀ | ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ ਭੰਗੂ, ਹਰਦੀਪ ਸਿੰਘ ਭੰਗੂ, ਜਗਜੀਵਨ ਸਿੰਘ ਝੱਜ, ਸ਼ਮਸ਼ੇਰ ਸਿੰਘ ਖਹਿਰਾ, ਗੁਰਤੇਜ ਸਿੰਘ ਹੰਬੜਾਂ, ਸਾਬਕਾ ਚੇਅਰਮੈਨ ਵਰਦੀਪ ਸਿੰਘ, ਪਰਮਿੰਦਰ ਸਿੰਘ, ਨੰਬਰਦਾਰ ਬਲਜੀਤ ਸਿੰਘ ਸਿੱਧਵਾਂ ਬੇਟ, ਹਰਿੰਦਰ ਸਿੰਘ ਕਾਕਾ, ਪਰਮਜੀਤ ਸਿੰਘ, ਜਗਵਿੰਦਰ ਸਿੰਘ ਗਿੱਲ, ਮੋਹਣ ਸਿੰਘ ਗਿੱਲ, ਮੇਜਰ ਸਿੰਘ ਗਿੱਲ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਗਿੱਲ, ਹਰਦੀਪ ਸਿੰਘ ਗਿੱਲ, ਮੂਲ ਚੰਦ ਸ਼ਰਮਾ, ਅਰਜਨ ਸਿੰਘ ਮਹਿੰਮੀ, ਹਰਨੇਕ ਸਿੰਘ ਖ਼ਾਲਸਾ, ਜਸਵੰਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖਹਿਰਾ ਬੇਟ 'ਚ ਨਾਜਾਇਜ਼ ਮਾਈਨਿੰਗ ਵਿਰੁੱਧ ਧਰਨਾ ਜਾਰੀ ਅਗਲੀ ਖ਼ਬਰ ਮਾਣੂੰਕੇ 'ਚ ਹੋਈ ਦੂਜੀ ਪਸ਼ੂਧਨ ਚੈਂਪੀਅਨਸ਼ਿਪ 'ਚ ਪਸ਼ੂ ਪਾਲਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ
Ad Position 24