26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਾਲਜ ਆਫ਼ ਐਜੂਕੇਸ਼ਨ ਖੇਡਾਂ ਤੇ ਅਕਾਦਮਿਕ ਖੇਤਰ ਵਿਚ ਮਾਰ ਰਿਹਾ ਮੱਲਾਂ-ਪਿ੍ੰ: ਡਾ: ਪਰਗਟ ਸਿੰਘ ਗਰਚਾ

Ad Position 21
No active advertisement
ਅਜੀਤ ਡੈਸਕ 24-02-2026
ਗੁਰੂਸਰ ਸੁਧਾਰ, 23 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਦੇ ਨਿਰਦੇਸ਼ਨ ਹੇਠ ਡਾਇਰੈਕਟੋਰੇਟ ਆਫ਼ ਸਪੋਰਟਸ ਵਲੋਂ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ (ਸੀ-ਡਿਵੀਜ਼ਨ) ਕਰਵਾਇਆ ਗਿਆ | ਇਸ ਖੇਡ ਸਮਾਗਮ ਵਿਚ ਵੱਖ-ਵੱਖ ਐਜੂਕੇਸ਼ਨ ਕਾਲਜਾਂ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ | ਲੜਕੀਆਂ ਦੇ ਵਰਗ ਵਿਚ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਸੈਕਟਰ 20 ਡੀ ਚੰਡੀਗੜ੍ਹ ਨੇ ਚਾਂਦੀ ਦਾ ਤਗਮਾ ਜਿੱਤ ਕੇ ਦੂਜਾ ਜਦਕਿ ਸਰਕਾਰੀ ਕਾਲਜ ਆਫ਼ ਯੋਗਾ ਸੈਕਟਰ-23 ਚੰਡੀਗੜ੍ਹ ਨੇ ਕਾਂਸੀ ਦੇ ਤਗਮੇ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਲੜਕਿਆਂ ਦੇ ਵਰਗ ਵਿਚ ਸਰਕਾਰੀ ਕਾਲਜ ਆਫ਼ ਯੋਗਾ ਸੈਕਟਰ 23 ਚੰਡੀਗੜ੍ਹ ਨੇ ਸੋਨ ਤਗਮਾ ਜਿੱਤਿਆ | ਬੀ.ਸੀ.ਐਮ. ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ, ਜਦਕਿ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ 20 ਡੀ ਚੰਡੀਗੜ੍ਹ ਨੇ ਕਾਂਸੀ ਦਾ ਤਗਮਾ ਜਿੱਤਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੇ ਸਾਬਕਾ ਪਿ੍ੰਸੀਪਲ ਡਾ. ਐੱਚ.ਐੱਸ. ਬਰਾੜ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੇ ਅਨੁਸ਼ਾਸਨ ਦੀ ਭਰਪੂਰ ਪ੍ਰਸੰਸਾ ਕੀਤੀ | ਉਨ੍ਹਾਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦਿੰਦਿਆਂ ਖੇਡਾਂ ਦੇ ਖੇਤਰ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੰਜਾਬ ਯੂਨੀਵਰਸਿਟੀ ਵਲੋਂ ਅਧਿਕਾਰਿਕ ਨੁਮਾਇੰਦੇ ਵਜੋਂ ਸ. ਪਰਮਿੰਦਰ ਸਿੰਘ ਹਾਜ਼ਰ ਹੋਏ | ਅੰਤ ਵਿਚ ਕਾਲਜ ਪਿ੍ੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਸਮੂਹ ਸਟਾਫ਼ ਅਤੇ ਵਿਸ਼ੇਸ਼ ਤੌਰ 'ਤੇ ਮਿਸ ਮਨਪ੍ਰੀਤ ਕੌਰ, ਸ. ਸੁਖਚੈਨ ਸਿੰਘ ਸਹਾਇਕ ਪ੍ਰੋਫੈਸਰ ਸਰੀਰਕ ਸਿੱਖਿਆ ਵਿਭਾਗ ਨੂੰ ਸ਼ਾਨਦਾਰ ਟੂਰਨਾਮੈਂਟ ਦੀ ਸਫ਼ਲਤਾ ਲਈ ਵਧਾਈ ਦਿੰਦਿਆਂ ਜੇਤੂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਭਗਵਾਨ ਮਹਾਂਵੀਰ ਸ.ਸ.ਸ. ਸਕੂਲ ਰਾਏਕੋਟ ਵਲੋਂ ਵਿਦਿਆਰਥੀਆਂ ਦਾ 5 ਰੋਜ਼ਾ ਵਿੱਦਿਅਕ ਟੂਰ ਲਗਵਾਇਆ ਅਗਲੀ ਖ਼ਬਰ ਨਿਰੰਕਾਰੀ ਮਿਸ਼ਨ ਵਲੋਂ ਪ੍ਰੋਜੈਕਟ 'ਅੰਮਿ੍ਤ' ਤਹਿਤ ਨਹਿਰ 'ਤੇ ਸਫ਼ਾਈ ਅਭਿਆਨ ਚਲਾਇਆ
Ad Position 24