11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਦਾਖਾ ਵਿਚ ਪਹਿਲੀ ਨੂੰ ਕੀਤੇ ਜਾ ਰਹੇ ਇਕੱਠ ਸੰਬੰਧੀ ਦਿਉਲ ਨੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-02-2026
ਚੌਂਕੀਮਾਨ, 24 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ 'ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਲਿਆਓ' ਪ੍ਰੋਗਰਾਮ ਤਹਿਤ ਹਲਕਾ ਦਾਖਾ ਵਿਚ 1 ਮਾਰਚ ਨੂੰ ਕੀਤੇ ਜਾ ਰਹੇ ਇਕੱਠ ਅਤੇ ਮੰਡੀ ਮੁੱਲਾਂਪੁਰ ਦੀ ਰਾਏਕੋਟ ਰੋਡ 'ਤੇ ਦਫ਼ਤਰ ਉਦਘਾਟਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੱਦਾ ਪੱਤਰ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਤੇ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਲਕੇ ਦਾਖੇ ਵਿਚ ਹੋ ਰਿਹਾ ਭਾਰੀ ਇਕੱਠ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਕਰੇਗਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇ੍ਹਗਾ | ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਪਹੁੰਚਣ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਤੇ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ ਨੇ ਵਰਕਰਾਂ ਨੂੰ ਕਿਹਾ ਕਿ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦੇ ਨਾਲ ਖੜ੍ਹਨ ਤੇ ਵੱਡੀ ਗਿਣਤੀ ਵਿਚ 'ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਲਿਆਓ' ਪ੍ਰੋਗਰਾਮ ਵਿਚ ਪਹੁੰਚਣ |
Ad Position 22
No active advertisement
ਪਿਛਲੀ ਖ਼ਬਰ ਚੌਂਕੀ ਗਿੱਦੜਵਿੰਡੀ ਵਲੋਂ 7 ਗ੍ਰਾਮ ਹੈਰੋਇਨ ਸਮੇਤ ਚਰਨਜੀਤ ਕੌਰ ਉਰਫ਼ ਮਾਣੀ ਕਾਬੂ ਅਗਲੀ ਖ਼ਬਰ ਸੰਤਾਂ ਦਾ ਸੰਗ ਕਰਨ ਨਾਲ ਜੀਵਨ 'ਚ ਬਦਲਾਅ ਸੰਭਵ ਹੈ-ਸਾਧਵੀ ਰਾਧਿਕਾ ਭਾਰਤੀ <br/>
Ad Position 24