ਹਲਕਾ ਦਾਖਾ ਦਾ ਮੁੱਲਾਂਪੁਰ 'ਚ ਇਕੱਠ ਪਹਿਲੀ ਮਾਰਚ ਨੂੰ
ਜੋਧਾਂ, 24 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਹਰ ਹਲਕੇ 'ਚ ਲੋਕਾਂ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾ ਰਹੀਆਂ ਰੈਲੀਆਂ ਦੀ ਲੜੀ ਤਹਿਤ ਹਲਕਾ ਦਾਖਾ ਦਾ ਇਕੱਠ ਮੁੱਲਾਂਪੁਰ ਵਿਚ ਪਹਿਲੀ ਮਾਰਚ ਨੂੰ ਕੀਤਾ ਜਾ ਰਿਹਾ ਹੈ | ਇਸ ਦੇ ਸੰਬੰਧ ਵਿਚ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਮੈਂਬਰ ਕੋਰ ਕਮੇਟੀ ਵਲੋਂ ਜੋਧਾਂ ਤੇ ਨਾਲ ਲੱਗਦੇ ਪਿੰਡ ਅੰਦਰ ਅਕਾਲੀ ਆਗੂਆਂ/ਵਰਕਰਾਂ ਨੂੰ ਸੱਦਾ ਪੱਤਰ ਦੇ ਕੇ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ 'ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਲਿਆਓ' ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਹਲਕੇ ਦਾਖਾ ਦੇ ਪਿੰਡਾਂ ਅੰਦਰ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਵਿਚ ਅਕਾਲੀ ਸਮਰਥਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਇਸ ਦਿਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਮੁੱਖ ਦਫ਼ਤਰ ਦਾ ਮੁੱਲਾਂਪੁਰ ਵਿਖੇ ਉਦਘਾਟਨ ਕਰਨਗੇ | ਸਰਕਲ ਪ੍ਰਧਾਨ ਅੰਮਿ੍ਤਪਾਲ ਸਿੰਘ ਦਿਉਲ ਨੇ ਪਹਿਲੀ ਮਾਰਚ ਨੂੰ ਮੁੱਲਾਂਪੁਰ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਸਰਕਲ ਜੋਧਾਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਦੀ ਸ਼ਮੂਲੀਅਤ ਦੀ ਗੱਲ ਕਰਦਿਆਂ ਕਿਹਾ ਕਿ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਸਰਕਲ ਪ੍ਰਧਾਨ ਅੰਮਿ੍ਤਪਾਲ ਸਿੰਘ ਦਿਉਲ, ਚਮਕੌਰ ਸਿੰਘ ਉੱਭੀ, ਗੁਰਮੇਲ ਸਿੰਘ ਉੱਭੀ, ਗੁਰਮੀਤ ਸਿੰਘ ਰਾਣਾ ਜੋਧਾਂ, ਪਰਮਜੀਤ ਸਿੰਘ ਪੰਮ ਜੋਧਾਂ, ਜ਼ੈਲਦਾਰ ਪਿ੍ਤਪਾਲ ਸਿੰਘ, ਬਲਦੇਵ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ ਦੀਪੀ, ਭੁਪਿੰਦਰ ਸਿੰਘ, ਪ੍ਰੇਮ ਸਿੰਘ ਜੋਧਾਂ, ਮਨਜੀਤ ਸਿੰਘ, ਗੁਰਚਰਨ ਸਿੰਘ, ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਜਸਕਰਨ ਸਿੰਘ ਦਿਉਲ ਵਲੋਂ 'ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਲਿਆਓ' ਪ੍ਰੋਗਰਾਮ ਤਹਿਤ ਨੁੱਕੜ ਮੀਟਿੰਗਾਂ
ਅਜੀਤ ਡੈਸਕ
25-02-2026