11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹਰ ਸ਼ਹਿਰ ਤੇ ਕਸਬਿਆਂ ਅੰਦਰ ਨਿਹੰਗਾਂ ਸਿੰਘਾਂ ਦੀਆਂ ਛਾਉਣੀਆਂ ਹੋਣੀਆਂ ਚਾਹੀਦੀਆਂ ਹਨ-ਸਿੰਘ ਸਾਹਿਬ ਜਥੇਦਾਰ ਗੜਗੱਜ

Ad Position 21
No active advertisement
ਅਜੀਤ ਡੈਸਕ 25-02-2026
ਜਗਰਾਉਂ, 24 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਪੰਥ ਅਕਾਲੀ ਤਰਨਾ ਦਲ ਮਿਸਲ ਸ਼ਹੀਦ ਬਾਬਾ ਆਲਮ ਸਿੰਘ ਜੀ ਨੱਚਣਾ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘ ਦਲ ਪੰਥ ਵਲੋਂ ਸ਼ਹੀਦ ਬਾਬਾ ਆਲਮ ਸਿੰਘ ਜੀ ਨਚਣਾ ਦੇ ਸ਼ਹੀਦੀ ਦਿਹਾੜੇ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਮਹੱਲਾ ਅੱਜ 25 ਫਰਵਰੀ ਨੂੰ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਜਾ ਰਿਹਾ ਹੈ | ਹੋਲੇ ਮਹੱਲੇ ਨੂੰ ਸਮਰਪਿਤ ਕੱਢੇ ਜਾ ਰਹੇ ਮਹੱਲੇ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਗਰਾਉਂ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਹਾਜ਼ਰ ਸਨ | ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਭਰਵਾਂ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਿੱਖ ਪੰਥ ਨਿਆਰਾ ਅਤੇ ਵਿਲੱਖਣ ਹੈ | ਖ਼ਾਲਸੇ ਦੇ ਦਿਹਾੜੇ 'ਤੇ ਤਿਉਹਾਰ ਵੀ ਬੜੇ ਹੀ ਵਿਲੱਖਣ ਹਨ ਜੋ ਸਾਡੇ ਅੰਦਰ ਵੀਰਤਾ ਪੈਦਾ ਕਰਦੇ ਹਨ | ਇਹ ਤਿਉਹਾਰ ਚੜ੍ਹਦੀ ਕਲਾ, ਦਿ੍ੜਤਾ ਅਤੇ ਸਿਦਕ ਨੂੰ ਪੈਦਾ ਕਰਦੇ ਹਨ | ਸਾਨੂੰ ਇਸ ਗੱਲ ਦੀ ਬੜੀ ਖੁਸ਼ੀ ਹੈ ਕਿ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ, ਦਲ ਪੰਥ ਗੁਰੂ ਸਾਹਿਬ ਦੀਆਂ ਰਵਾਇਤਾਂ ਨੂੰ ਜਿਉਂ ਦੀਆਂ ਤਿਉਂ ਸਾਂਭੀ ਬੈਠੇ ਹਨ | ਉਨ੍ਹਾਂ ਕਿਹਾ ਕਿ ਜਗਰਾਉਂ ਅੰਦਰ ਜਥੇਦਾਰ ਬਾਬਾ ਸੁਖਦੇਵ ਸਿੰਘ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਨਾਂ ਵਲੋਂ ਮਹੱਲਾ ਕੱਢਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਸ਼ਹਿਰ ਤੇ ਕਸਬਿਆਂ ਅੰਦਰ ਇਸ ਤਰ੍ਹਾਂ ਨਿਹੰਗਾਂ ਸਿੰਘਾਂ ਦੀਆਂ ਛਾਉਣੀਆਂ ਚਾਹੀਦੀਆਂ ਹਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕੀਤਾ | ਇਸ ਮੌਕੇ ਕਥਾਵਾਚਕ ਭਾਈ ਬਲਦੇਵ ਸਿੰੰਘ, ਤਰਨਪ੍ਰੀਤ ਸਿੰੰਘ ਖ਼ਾਲਸਾ, ਨਵਦੀਪ ਸਿੰਘ, ਸਾਜਨਪ੍ਰੀਤ ਸਿੰਘ, ਰੋਬਿੰਨ ਸਿੰਘ ਬਰਾੜ, ਜਥੇਦਾਰ ਬਲਦੇਵ ਸਿੰਘ ਮੋਗਾ, ਸ਼ਮਸ਼ੇਰ ਸਿੰੰਘ, ਰਣਜੋਧ ਸਿੰੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਆਗੂ ਅੰਮਿ੍ਤਾ ਵੜਿੰਗ ਨਾਲ ਪ੍ਰਧਾਨ ਹੰਬੜਾਂ ਨੇ ਪਾਰਟੀ ਪ੍ਰੋਗਰਾਮਾਂ ਨੂੰ ਲੈ ਕੇ ਕੀਤੀ ਗੱਲਬਾਤ ਅਗਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਨੇ ਪਿੰਡ ਰਸੂਲਪਰ ਤੇ ਡੱਲਾ ਵਿਖੇ ਬਣਨ ਵਾਲੀਆਂ ਪੱਕੀਆਂ ਖਾਲਾਂ ਦਾ ਕੀਤਾ ਉਦਘਾਟਨ
Ad Position 24