11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਹਿਲਾ ਆਗੂ ਅੰਮਿ੍ਤਾ ਵੜਿੰਗ ਨਾਲ ਪ੍ਰਧਾਨ ਹੰਬੜਾਂ ਨੇ ਪਾਰਟੀ ਪ੍ਰੋਗਰਾਮਾਂ ਨੂੰ ਲੈ ਕੇ ਕੀਤੀ ਗੱਲਬਾਤ

Ad Position 21
No active advertisement
ਅਜੀਤ ਡੈਸਕ 25-02-2026

• 28 ਨੂੰ ਕਾਂਗਰਸ ਦੀ ਹੋ ਰਹੀ ਬਰਨਾਲਾ ਰੈਲੀ 'ਆਪ' ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ-ਵੜਿੰਗ, ਵੈਦ
ਹੰਬੜਾਂ, 24 ਫਰਵਰੀ (ਮੇਜਰ ਹੰਬੜਾਂ)-ਕਾਂਗਰਸ ਪਾਰਟੀ ਲਈ ਬਤੌਰ ਵਿਧਾਨ ਸਭਾ ਹਲਕਾ ਧਰਮਕੋਟ ਦੇ ਅਬਜ਼ਰਵਰ ਵਜੋਂ ਕੰਮ ਕਰ ਰਹੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਵਲੋਂ ਕਾਂਗਰਸ ਪਾਰਟੀ ਦੇ ਪ੍ਰੋਗਰਾਮਾਂ ਸਬੰਧੀ ਮਹਿਲਾ ਕਾਂਗਰਸ ਦੇ ਸੀਨੀਅਰ ਆਗੂ ਅੰਮਿ੍ਤਾ ਵੜਿੰਗ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪਾਰਟੀ ਵਲੋਂ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 28 ਫਰਵਰੀ ਨੂੰ ਹੋਣ ਵਾਲੀ ਸੂਬਾ ਪੱਧਰੀ ਬਰਨਾਲਾ ਰੈਲੀ ਦੀ ਕਾਮਯਾਬੀ ਸਬੰਧੀ ਵਿਚਾਰਾਂ ਕੀਤੀਆਂ | ਇਸ ਮੌਕੇ 'ਤੇ ਮਹਿਲਾ ਆਗੂ ਅੰਮਿ੍ਤਾ ਵੜਿੰਗ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕਾਂਗਰਸ ਦੀ ਬਰਨਾਲਾ ਰੈਲੀ ਜਿਸ ਨੂੰ ਆਲ ਇੰਡੀਆਂ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੂਲ ਗਾਂਧੀ ਸੰਬੋਧਨ ਕਰ ਰਹੇ ਹਨ, ਇਤਿਹਾਸਕ ਹੋਵੇਗੀ ਤੇ 'ਆਪ' ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ | ਬੀਬੀ ਅੰਮਿ੍ਤਾ ਵੜਿੰਗ ਨੇ ਪ੍ਰਧਾਨ ਹੰਬੜਾਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅੱਜ ਪਾਰਟੀ ਵਰਕਰਾਂ ਦੇ ਨਾਲ ਲੋਕਾਂ 'ਚ ਕਾਂਗਰਸ ਪਾਰਟੀ ਪ੍ਰਤੀ ਪਾਏ ਜਾ ਰਹੇ ਉਤਸ਼ਾਹ ਨਾਲ 'ਆਪ' ਪਾਰਟੀ ਵਿਚ ਘਬਰਾਹਟ ਪਾਈ ਜਾ ਰਹੀ ਹੈ | ਬੀਬੀ ਵੜਿੰਗ ਨੇ ਲੋਕ ਸਭਾ ਲੁਧਿਆਣਾ ਤੋਂ 28 ਫਰਵਰੀ ਨੂੰ ਜਾਣ ਵਾਲੇ ਕਾਂਗਰਸੀ ਵਰਕਰਾਂ ਲਈ ਕੀਤੇ ਪ੍ਰਬੰਧਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਤੇ ਵਿਧਾਨ ਸਭਾ ਹਲਕਾ ਵਾਈਜ਼ ਕਾਂਗਰਸੀ ਵਰਕਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਪ੍ਰਧਾਨ ਹੰਬੜਾਂ ਨੇ ਅੰਮਿ੍ਤਾ ਵੜਿੰਗ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਨਾਲ ਸੂਬਾ ਪੱਧਰੀ ਰੈਲੀ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਬੀਬੀ ਵੈਦ, ਕਾਂਗਰਸੀ ਆਗੂ ਮਨਜੀਤ ਸਿੰਘ ਬਰਾੜ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਯੂਥ ਆਗੂ ਜਸਵੰਤ ਸਿੰਘ ਧਾਲੀਵਾਲ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਦਾ ਜੀ.ਐੱਨ.ਐੱਮ ਸਾਲ ਦੂਸਰਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਹਰ ਸ਼ਹਿਰ ਤੇ ਕਸਬਿਆਂ ਅੰਦਰ ਨਿਹੰਗਾਂ ਸਿੰਘਾਂ ਦੀਆਂ ਛਾਉਣੀਆਂ ਹੋਣੀਆਂ ਚਾਹੀਦੀਆਂ ਹਨ-ਸਿੰਘ ਸਾਹਿਬ ਜਥੇਦਾਰ ਗੜਗੱਜ
Ad Position 24