11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਵਿਖੇ ਅਧਿਆਪਕਾਂ ਲਈ ਸਿਖਲਾਈ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 25-02-2026
ਮੁੱਲਾਂਪੁਰ-ਦਾਖਾ, 24 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਅਧਿਆਪਕਾਂ ਲਈ ਸਿਖਲਾਈ ਵਰਕਸ਼ਾਪ ਕਰਵਾਈ ਗਈ | ਅਧਿਆਪਕਾਂ ਲਈ ਸਥਿਰ ਮੁੱਲ ਅਧਾਰਿਤ ਸ਼ਖ਼ਸੀਅਤ ਦਾ ਨਿਰਮਾਣ ਕਰਨ ਦੇ ਉਦੇਸ਼ ਨਾਲ ਕਰਵਾਈ ਵਰਕਸ਼ਾਪ ਵਿਚ ਮੈਡਮ ਰਮਨਦੀਪ ਕੌਰ (ਪਿ੍ੰਸੀਪਲ), ਕਿਰਨਜੀਤ ਕੌਰ ਪਿ੍ੰਸੀਪਲ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ, ਮੈਡਮ ਜਸਲੀਨ ਕੌਰ, ਹੋਰਨਾਂ ਨੇ ਸ਼ਮੂਲੀਅਤ ਕੀਤੀ | ਮੈਡਮ ਰਮਨਦੀਪ ਕੌਰ ਵਲੋਂ ਐਕਟਿਵ ਲਰਨਿੰਗ, ਭਾਸ਼ਾ ਉਚਾਰਨ, ਹੋਰ ਤਰੀਕਿਆਂ ਬਾਰੇ ਅਧਿਆਪਕਾਂ ਨੂੰ ਜਾਣੂੰ ਕਰਵਾਇਆ | ਦੱਸਿਆ ਗਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਨੂੰ ਯੋਗ ਅਗਵਾਈ, ਚੰਗੀ ਪੜ੍ਹਾਈ ਦੇਣ ਦੇ ਨਾਲ ਉੱਚ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਜਾਣੂੰ ਕਰਵਾਉਣਾ ਵੀ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਅਨੁਕੂਲ ਵਾਤਾਵਰਣ ਮੁਹੱਈਆ ਕਰਵਾਇਆ ਕਰਵਾ ਕੇ ਚੰਗੇ ਉਦੇਸ਼ਾਂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ | ਵਿਦਿਆਰਥੀਆਂ ਨੂੰ ਸਿਖਾਉਣ ਦੀ ਕਲਾ ਵਿਚ ਵਾਧੇ ਨਾਲ ਸਿੱਖਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ, ਜਿਸ ਨਾਲ ਵਿਦਿਆਰਥੀਆਂ ਅੰਦਰ ਸਿੱਖਣ ਸਬੰਧੀ ਰੌਚਕਤਾ ਵਿਚ ਵੀ ਵਾਧਾ ਹੁੰਦਾ ਹੈ | ਇਸ ਮੌਕੇ ਸਕੂਲ ਦੇ ਪ੍ਰਬੰਧਕੀ ਚੇਅਰਮੈਨ ਬਲਦੇਵ ਕਿ੍ਸ਼ਨ ਅਰੋੜਾ ਵਲੋਂ ਵਰਕਸ਼ਾਪ ਵਿਚ ਪਹੁੰਚੇ ਵੱਖ-ਵੱਖ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਦੇ ਗਿਆਨ ਵਿਚ ਵਾਧਾ ਕਰਦੀਆਂ ਹਨ, ਅਧਿਆਪਕਾਂ ਨੂੰ ਮਿਲਿਆ ਨਵਾਂ ਗਿਆਨ ਅੱਗੋਂ ਵਿਦਿਆਰਥੀਆਂ ਦੇ ਭਵਿੱਖ ਲਈ ਸਹਾਈ ਬਣਦਾ ਹੈ | ਚੇਅਰਮੈਨ ਅਰੋੜਾ, ਵਾਈਸ ਚੇਅਰਮੈਨ ਗੁਲਸ਼ਨ ਲੂਥਰਾ, ਪ੍ਰਧਾਨ ਡਾ. ਮਨਿੰਦਰਪਾਲ ਅਰੋੜਾ, ਡਾਇਰੈਕਟਰ ਨੀਤੂ ਅਰੋੜਾ, ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਵਲੋਂ ਟ੍ਰੇਨਰ ਪਿ੍ੰਸੀਪਲ ਰਮਨਦੀਪ ਕੌਰ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਅਤੇ ਉਸ ਦੇ ਮਾਪਿਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ... ਅਗਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਦਾ ਜੀ.ਐੱਨ.ਐੱਮ ਸਾਲ ਦੂਸਰਾ ਦਾ ਨਤੀਜਾ ਸ਼ਾਨਦਾਰ
Ad Position 24