11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਅਤੇ ਉਸ ਦੇ ਮਾਪਿਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 25-02-2026
ਸਿੱਧਵਾਂ ਬੇਟ, 24 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਦਰਿਆ ਸਤਲੁਜ ਲਾਗਲੇ ਪਿੰਡ ਗੋਰਸੀਆਂ ਖ਼ਾਨ ਮੁਹੰਮਦ ਦੇ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਕਾਲਾ ਸਿੰਘ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ 20 ਫਰਵਰੀ ਦੀ ਸਵੇਰ ਨੂੰ ਕਰੀਬ 7 ਵਜੇ ਸਾਡੇ ਹੀ ਪਿੰਡ ਦੇ ਕੁਝ ਲੋਕ ਇਹ ਕਹਿ ਕੇ ਮੈਨੂੰ ਧੱਕੇ ਨਾਲ ਆਪਣੇ ਘਰ ਲੈ ਗਏ ਕਿ ਤੁੂੰ ਸਾਡੇ ਕਬੂਤਰ ਚੋਰੀ ਕਰ ਲਏ ਹਨ, ਹੁਣ ਅਸੀਂ ਤੈਨੂੰ ਇਸ ਦਾ ਮਜ਼ਾ ਚਖਾਉਣੇ ਹਾਂ | ਮੇਰੇ ਵਲੋਂ ਵਾਰ-ਵਾਰ ਮਿੰਨਤਾਂ ਕਰਨ ਅਤੇ ਇਹ ਕਹਿਣ ਕਿ ਮੈਂ ਕੋਈ ਕਬੂਤਰ ਨਹੀਂ ਚੋਰੀ ਕੀਤਾ, ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਮੇਰੀ ਕੋਈ ਗੱਲ ਨਾ ਸੁਣੀ ਅਤੇ ਮੈਨੂੰ ਇਕ ਥਮਲੇ ਨਾਲ ਬੰਨ੍ਹ ਕੇ ਮੇਰੀ ਕੁੱਟਮਾਰ ਕੀਤੀ ਅਤੇ ਮੇਰੇ ਪਿੰਡੇ 'ਤੇ ਲਾਸ਼ਾਂ ਦੇ ਨਿਸ਼ਾਨ ਪਾ ਦਿੱਤੇ | ਉਨ੍ਹਾਂ ਵਲੋਂ ਕੀਤੀ ਗਈ ਕੁੱਟਮਾਰ ਦੀ ਮੇਰੇ ਕੋਲ ਵੀਡੀਓ ਵੀ ਹੈ, ਜੋ ਦੋਸ਼ੀਆਂ ਨੇ ਹੀ ਬਣਾਈ ਹੈ | ਦੁਖੀ ਹਰਪ੍ਰੀਤ ਸਿੰਘ ਅਤੇ ਉਸ ਦੇ ਮਾਪਿਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਅਤੇ ਐੱਸ.ਸੀ. ਐੱਸ.ਟੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਨੂੰ ਵੀ ਲਿਖਤੀ ਸ਼ਿਕਾਇਤ ਕਰਕੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਦੌਰਾਨ ਕਾਮਰੇਡ ਬਲਜੀਤ ਸਿੰਘ ਗੋਰਸੀਆਂ ਅਤੇ ਕਾਮਰੇਡ ਬਲਰਾਜ ਸਿੰਘ ਕੋਟਉਮਰਾ ਨੇ ਵੀ ਦੁਖੀ ਪਰਿਵਾਰ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਆਖਿਆ ਕਿ ਇਹੋ ਜਿਹਾ ਅਣ-ਮਨੁੱਖੀ ਤਸ਼ੱਦਦ ਅਸੀਂ ਪਹਿਲਾਂ ਕਦੇ ਵੀ ਨਹੀਂ ਵੇਖਿਆ ਅਤੇ ਨਾ ਹੀ ਇਹ ਵੇਖਿਆ ਕਿ ਐਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਅਜੇ ਤੱਕ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਹੋਵੇ | ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਜਿਹੜਾ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡਾਂ 'ਚ ਹਾਕੀ ਨੂੰ ਉਤਸ਼ਾਹਿਤ ਕਰਨ ਲਈ ਪਠਾਨਕੋਟ ਹਾਕੀ ਐਸੋਸੀਏਸ਼ਨ ਵਲੋਂ ਕਿੱਟਾਂ ਦੀ ਵੰਡ <br/> ਅਗਲੀ ਖ਼ਬਰ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਵਿਖੇ ਅਧਿਆਪਕਾਂ ਲਈ ਸਿਖਲਾਈ ਵਰਕਸ਼ਾਪ ਲਗਾਈ
Ad Position 24