11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਤੋਂ ਸੁਰੱਖਿਆ ਵਾਪਸ ਲੈਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ-ਬਲਵਿੰਦਰ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 25-02-2026
ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਾਨਕਸਰ ਫੇਰੀ ਅਤੇ ਨਾਨਕਸਰ ਸੰਪ੍ਰਦਾਇ ਦੇ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦਿੱਤੇ ਜਾਣ ਤੋਂ ਬੁਖਲਾਹਟ ਵਿਚ ਆਈ ਪੰਜਾਬ ਸਰਕਾਰ ਵਲੋਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਤੋਂ ਸੁਰੱਖਿਆ ਵਾਪਿਸ ਲਏ ਜਾਣ ਦੇ ਫ਼ੈਸਲੇ ਦੀ ਚਾਰ-ਚੁਫੇਰਿਉਂ ਸਖ਼ਤ ਨਿੰਦਿਆ ਹੋ ਰਹੀ ਹੈ | ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਸੰਧੂ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਦੀ ਸੁਰੱਖਿਆ ਵਾਪਸ ਲਏ ਜਾਣਾ ਬੜਾ ਮੰਦਭਾਗਾ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬੇ ਅੰਦਰ ਆਪਣਾ ਆਧਾਰ ਗੁਆਉਣ ਤੋਂ ਬਾਅਦ ਹੁਣ ਅਜਿਹੇ ਘਟੀਆ ਕੰਮਾਂ 'ਤੇ ਉੱਤਰ ਆਈ ਹੈ ਅਤੇ ਵਿਸ਼ਵ ਪ੍ਰਸਿੱਧ ਨਾਨਕਸਰ ਸੰਪ੍ਰਦਾਇ ਦੇ ਮਹਾਂਪੁਰਸ਼ ਤੋਂ ਸੁਰੱਖਿਆ ਸਹੂਲਤ ਖੋਹਣੀ ਸਰਾਸਰ ਗਲਤ ਹੈ | ਇਸ ਮੌਕੇ ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਬੱਸੀਆਂ, ਸੀਨੀਅਰ ਅਕਾਲੀ ਆਗੂ ਰਾਜ ਸਿੰਘ ਸੱਤੋਵਾਲ, ਸਾਬਕਾ ਪੰਚ ਭੁਪਿੰਦਰ ਸਿੰਘ ਸੱਤੋਵਾਲ ਵਲੋਂ ਵੀ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਝੋਰੜਾਂ ਦੇ ਸਕੂਲ 'ਚ 9 ਅਸਾਮੀਆਂ ਖ਼ਾਲੀ ਅਗਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਿੱਧਵਾਂ ਬੇਟ-1 ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ
Ad Position 24