11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪਿੰਡ ਝੋਰੜਾਂ ਦੇ ਸਕੂਲ 'ਚ 9 ਅਸਾਮੀਆਂ ਖ਼ਾਲੀ

Ad Position 21
No active advertisement
ਅਜੀਤ ਡੈਸਕ 25-02-2026
ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬੇਸ਼ੱਕ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਨਵੀਂ ਸਿੱਖਿਆ ਕ੍ਰਾਂਤੀ ਲਿਆਉਣ ਦੀਆਂ ਦੂਜੇ ਸੂਬਿਆਂ ਵਿਚ ਚਰਚਾਵਾਂ ਕਰਦੀ ਨਹੀਂ ਥੱਕਦੀ, ਜਦਕਿ ਵਿਧਾਨ ਸਭਾ ਹਲਕਾ ਰਾਏਕੋਟ ਦੇ ਆਖ਼ਰੀ ਅਤੇ ਨਾਨਕਸਰ ਸੰਪ੍ਰਦਾਇ ਦੇ ਮਹਾਂਪੁਰਸ਼ ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਵਾਲਿਆਂ ਦੇ ਜ਼ੱਦੀ ਪਿੰਡ ਝੋਰੜਾਂ ਵਿਖੇ ਉਨ੍ਹਾਂ ਦੀ ਯਾਦ 'ਚ ਸਥਿਤ ਸੰਤ ਬਾਬਾ ਈਸ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਿਛਲੇ 3 ਸਾਲਾਂ ਤੋਂ ਪਿ੍ੰਸੀਪਲ ਦਾ ਪਦ ਅਤੇ 8 ਪੋਸਟਾਂ ਖਾਲੀ ਪਈਆਂ ਹਨ | ਗੌਰਤਲਬ ਹੈ ਕਿ ਬੇਸ਼ੱਕ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਨੂੰ ਰੰਗ-ਰੋਗਨ ਕਰਵਾ ਕੇ ਇਮਾਰਤਾਂ ਦੀ ਦਿਸ਼ਾ ਤੇ ਦਸ਼ਾ ਨੂੰ ਜ਼ਰੂਰ ਸੁਧਾਰ ਰਹੀ ਹੈ, ਪ੍ਰੰਤੂ ਜ਼ਮੀਨੀ ਪੱਧਰ 'ਤੇ ਸਰਕਾਰੀ ਸਕੂਲਾਂ ਦਾ ਰੱਬ ਹੀ ਰਾਖਾ ਹੈ | ਪਿੰਡ ਝੋਰੜਾਂ ਦੇ ਇਸ ਸਕੂਲ ਵਿਚ ਅੰਗਰੇਜ਼ੀ, ਪੰਜਾਬੀ, ਹਿੰਦੀ, ਆਰਟ ਐਂਡ ਕਰਾਫ਼ਟ, ਡੀ.ਪੀ.ਈ, ਲਾਇਬ੍ਰੇਰੀਅਨ ਤੋਂ ਇਲਾਵਾ ਚੌਂਕੀਦਾਰ ਤੇ ਸਫ਼ਾਈ ਸੇਵਕਾਂ ਦੀਆਂ ਆਸਾਮੀਆਂ ਕਈ ਸਾਲਾਂ ਤੋਂ ਖ਼ਾਲੀ ਪਈਆਂ ਹਨ | ਸੂਤਰਾਂ ਅਨੁਸਾਰ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਚਲਾਉਣ ਲਈ ਕਿਸੇ ਵੀ ਆਸਾਮੀ ਦੀ ਪੂਰਤੀ ਨਹੀਂ ਕੀਤੀ ਜਾਂਦੀ, ਜਿਸ ਕਰਕੇ ਸਰਕਾਰੀ ਸਕੂਲਾਂ ਵਿਚ ਦਿਨੋਂ-ਦਿਨ ਦਾਖ਼ਲਿਆਂ ਦਾ ਪੱਧਰ ਹੇਠਲੇ ਪੱਧਰ 'ਤੇ ਜਾ ਰਿਹਾ ਹੈ | ਜੇਕਰ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਇੰਨ੍ਹਾਂ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਿਆ ਦੇ ਹੇਠਲੇ ਪੱਧਰ ਦੇ ਮਿਆਰ ਤੱਕ ਆ ਜਾਣਗੇ ਅਤੇ ਉੱਥੇ ਹੀ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲਾਂ ਦੇ ਨਤੀਜੇ ਪਬਲਿਕ ਸਕੂਲਾਂ ਦੇ ਮੁਕਾਬਲੇ ਕਮਜ਼ੋਰ ਨਜ਼ਰ ਆਉਣਗੇ, ਜਿਸ ਦੀ ਜ਼ਿੰੰਮੇਵਾਰੀ ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਦੀ ਹੋਵੇਗੀ | ਜਦੋਂ ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਡਿੰਪਲ ਮਦਾਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਆਪਣਾ ਮੋਬਾਈਲ ਫ਼ੋਨ ਨਹੀਂ ਚੁੱਕਿਆ |
ਕੀ ਕਹਿਣਾ ਹੈ ਪਿੰਡ ਝੋਰੜਾਂ ਦੇ ਸਰਪੰਚ ਦਾ-
ਜਦੋਂ ਇਸ ਮਾਮਲੇ ਸੰਬੰਧੀ ਪਿੰਡ ਝੋਰੜਾਂ ਦੇ ਸਰਪੰਚ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਗ੍ਰਾਮ ਪੰਚਾਇਤ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ ਵਿਚ ਖ਼ਾਲੀ ਪਈਆਂ ਆਸਾਮੀਆਂ ਸੰਬੰਧੀ ਲਿਖਤੀ ਜਾਣੂੰ ਕਰਵਾਇਆ ਜਾ ਚੁੱਕਾ ਹੈ, ਜਦਕਿ ਵਿਭਾਗ ਵਲੋਂ ਅੱਜ ਤੱਕ ਕੋਈ ਵੀ ਪੋਸਟ ਨਹੀਂ ਭਰੀ ਗਈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਚੋਹਲਾ ਸਾਹਿਬ ਵਿਚ ਅਧਿਆਪਕਾਂ ਦੀ ਦੋ ਰੋਜ਼ਾ ਟੀ.ਐੱਲ.ਐੱਮ. ਵਰਕਸ਼ਾਪ <br/> ਅਗਲੀ ਖ਼ਬਰ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਤੋਂ ਸੁਰੱਖਿਆ ਵਾਪਸ ਲੈਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ-ਬਲਵਿੰਦਰ ਸਿੰਘ ਸੰਧੂ
Ad Position 24