11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਿੱਖਣ ਸਹਾਇਕ ਸਮੱਗਰੀ ਤਿਆਰ ਕਰਨ ਸੰਬੰਧੀ ਇਕ ਰੋਜ਼ਾ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 25-02-2026
ਭੂੰਦੜੀ, 24 ਫਰਵਰੀ (ਕੁਲਦੀਪ ਸਿੰਘ ਮਾਨ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਰਹਿਨੁਮਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮਨਜੀਤ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ ਸਿੱਖਣ ਸਹਾਇਕ ਸਮੱਗਰੀ (ਟੀ.ਐੱਲ.ਐੱਮ.) ਤਿਆਰ ਕਰਨ ਸਬੰਧੀ ਇਕ ਰੋਜ਼ਾ ਵਰਕਸ਼ਾਪ ਬਲਾਕ ਰਿਸੋਰਸ ਸੈਂਟਰ ਸਵੱਦੀ ਕਲਾਂ ਵਿਖੇ ਕਰਵਾਈ ਗਈ | ਇਸ ਵਰਕਸ਼ਾਪ ਵਿਚ ਸਿੱਖਿਆ ਵਿਭਾਗ ਦੀ ਸਹਿਯੋਗੀ ਸੰਸਥਾ 'ਪ੍ਰਥਮ' ਵਲੋਂ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਮਨਪ੍ਰੀਤ ਕੌਰ (ਹਲਵਾਰਾ) ਅਤੇ ਬਲਾਕ ਰਿਸੋਰਸ ਕੋਆਰਡੀਨੇਟਰ ਮਨਦੀਪ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਵਲੋਂ ਅਧਿਆਪਕਾਂ ਨੂੰ ਸਿੱਖਣ ਸਹਾਇਕ ਸਮੱਗਰੀ ਤਿਆਰ ਕਰਨ ਦੇ ਢੰਗ-ਤਰੀਕੇ ਵਿਸਥਾਰ ਨਾਲ ਸਮਝਾਏ ਗਏ ਅਤੇ ਪ੍ਰੀ-ਪ੍ਰਾਇਮਰੀ ਪੱਧਰ 'ਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬਲਾਕ ਰਿਸੋਰਸ ਕੋਆਰਡੀਨੇਟਰ ਬਲਵੀਰ ਸਿੰਘ ਬਾਸੀਆਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੱਥੀਂ ਤਿਆਰ ਕੀਤੀ ਸਿੱਖਣ ਸਹਾਇਕ ਸਮੱਗਰੀ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਬਹੁਤ ਲਾਭਦਾਇਕ ਸਾਬਤ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਸਿਲੇਬਸ ਲਈ ਅੱਠ ਥੀਮ ਨਿਰਧਾਰਿਤ ਕਰਕੇ ਉਨ੍ਹਾਂ ਨੂੰ 32 ਹਫ਼ਤਿਆਂ ਵਿਚ ਵੰਡਿਆ ਗਿਆ ਹੈ ਅਤੇ ਰੋਜ਼ਾਨਾ ਸਲਾਈਡਾਂ ਰਾਹੀਂ ਗਤੀਵਿਧੀਆਂ ਅਧਿਆਪਕਾਂ ਦੁਆਰਾ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ | ਵਰਕਸ਼ਾਪ ਵਿਚ ਲਗਭਗ 25 ਅਧਿਆਪਕਾਂ ਨੇ ਭਾਗ ਲਿਆ | ਇਸ ਮੌਕੇ ਕੋਆਰਡੀਨੇਟਰ ਦੇਵਿੰਦਰ ਸਿੰਘ ਮਾਣੀਏਵਾਲ, ਬਲਾਕ ਦਫ਼ਤਰ ਤੋਂ ਹਰਪ੍ਰੀਤ ਸਿੰਘ ਪਮਾਲੀ (ਅਕਾਊਾਟੈਂਟ), ਮੈਡਮ ਸੁਖਜੀਤ ਕੌਰ, ਹਰਪਾਲ ਕੌਰ, ਪਰਦੀਪ ਕੌਰ, ਸੁਖਦੀਪ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਬਲਜੀਤ ਕੌਰ, ਰੇਖਾ ਰਾਣੀ, ਸੁਖਜਿੰਦਰ ਕੌਰ, ਦਿਲਪ੍ਰੀਤ ਕੌਰ ਅਤੇ ਰਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ | ਇਸ ਵਰਕਸ਼ਾਪ ਨੇ ਅਧਿਆਪਕਾਂ ਨੂੰ ਨਵੀਆਂ ਸਿੱਖਣ-ਪ੍ਰਣਾਲੀਆਂ ਨਾਲ ਜੋੜਦੇ ਹੋਏ ਬੱਚਿਆਂ ਦੀ ਰੁਚਿਕਰ ਅਤੇ ਪ੍ਰਭਾਵਸ਼ਾਲੀ ਸਿੱਖਿਆ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ 'ਚ ਕੌਮਾਂਤਰੀ ਮਾਤ-ਭਾਸ਼ਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਡਾ. ਹਰਜੀਤ ਸਿੰਘ ਰਤਨ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵਿਸ਼ੇਸ਼ ਸਨਮਾਨ
Ad Position 24