11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ 'ਚ ਕੌਮਾਂਤਰੀ ਮਾਤ-ਭਾਸ਼ਾ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 25-02-2026
ਭੂੰਦੜੀ, 24 ਫਰਵਰੀ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਚ ਪਿ੍ੰਸੀਪਲ ਮੈਡਮ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪੰਜਾਬੀ ਸਲੋਗਨ ਲਿਖਣ, ਕਵਿਤਾ ਗਾਇਨ, ਸੁੰਦਰ ਲਿਖਾਈ, ਭਾਸ਼ਣ ਮੁਕਾਬਲੇ ਅਤੇ ਪੰਜਾਬੀ ਵਿਆਕਰਨ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਮੈਡਮ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ-ਬੋਲੀ ਮਨੁੱਖ ਦੀ ਪਹਿਚਾਣ ਹੁੰਦੀ ਹੈ, ਜਿਹੜੀ ਭਾਸ਼ਾ ਅਸੀਂ ਆਪਣੀ ਮਾਂ ਤੋਂ ਬਚਪਨ ਵਿਚ ਸਿੱਖਦੇ ਹਾਂ, ਉਹੀ ਸਾਡੀ ਮਾਂ-ਬੋਲੀ ਹੁੰਦੀ ਹੈ | ਇਸ ਮੌਕੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਇੰਦਰਜੀਤ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਵੀ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਦਿਵਸ ਦੀਆਂ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਡਕੌਂਦਾ ਵਲੋਂ ਪਿੰਡ ਅੱਚਰਵਾਲ 'ਚ ਜਥੇਬੰਦੀ ਦੀ ਇਕਾਈ ਦਾ ਗਠਨ ਅਗਲੀ ਖ਼ਬਰ ਸਿੱਖਣ ਸਹਾਇਕ ਸਮੱਗਰੀ ਤਿਆਰ ਕਰਨ ਸੰਬੰਧੀ ਇਕ ਰੋਜ਼ਾ ਵਰਕਸ਼ਾਪ
Ad Position 24